Punjab

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹਾਜ਼ਰ ਸਟਾਫ਼।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ. ਕਾਮ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਪ੍ਰੀਖਿਆਵਾਂ ’ਚ ਵਧੀਆ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਦੂਜਾ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਦੀਆਂ ਵਿਦਿਆਰਥਣ ਪੁਰਵਾ ਅਤੇ ਸੁਖਮੀਨ ਕੌਰ ਨੇ ਕੁਲ 600 ਅੰਕਾਂ ’ਚੋਂ 466 ਅਤੇ 465 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਬੀ. ਕਾਮ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ’ਚੋਂ ਵਿਦਿਆਰਥਣ ਸਾਚਿਕਾ ਨੇ ਕੁਲ 500 ਅੰਕਾਂ ’ਚੋਂ 389 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜਾ ਸਥਾਨ ਅਤੇ ਬੀ ਕਾਮ ਲਾਅ ਦੀ ਡਿਗਰੀ ’ਚ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਗਾਂਹ ਭਵਿੱਖ ’ਚ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

admin

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

admin

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

admin