Punjab Women's World

ਖ਼ਾਲਸਾ ਕਾਲਜ ਲਾਅ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ !

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਏ ਗਏ ਪ੍ਰੋਗਰਾਮ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ, ਡਾ. ਰਮਿੰਦਰ ਕੌਰ, ਡਾ. ਰਿਤੂ ਤੇ ਹੋਰ ਸਟਾਫ਼ ਤੇ ਵਿਦਿਆਰਥੀ ਖੜ੍ਹੇ ਵਿਖਾਈ ਦੇ ਰਹੇ ਹਨ।।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਐਨ. ਐਸ. ਐਸ. ਯੂਨਿਟ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਵਿਭਾਗ ਤੋਂ ਸੇਵਾਮੁਕਤ ਪ੍ਰੋ. (ਡਾ.) ਰਮਿੰਦਰ ਕੌਰ ਅਤੇ ਬਲੱਡ ਬੈਂਕ, ਸਿਵਲ ਹਸਪਤਾਲ, ਅਜਨਾਲਾ ਤੋਂ ਬਲੱਡ ਟਰਾਸਫਿਉਜਨ ਅਫਸਰ ਡਾ. ਰਿਤੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਮਹਿਲਾ ਸ਼ਕਤੀਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਡਾ. ਰਮਿੰਦਰ ਕੌਰ ਨੇ ਕਿਹਾ ਕਿ ਔਰਤ ਨੂੰ ਖੁਦ ’ਚ ਵਿਸ਼ਵਾਸ ਰੱਖਣਾ ਚਾਹੀਦਾ ਹੈ, ਕਿਉਂਕਿ ਉਹ ਕਿਸੇ ਵੀ ਹਾਲਾਤਾਂ ’ਚ ਆਪਣੇ ਅੰਦਰ ਦੀ ਤਾਕਤ ਨਾਲ ਸਭ ਕੁਝ ਹਾਸਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤ ਅੱਗੇ ਵੱਧਦੀ ਹੈ ਤਾਂ ਸਮਾਜ ਵੀ ਉਸਦੀ ਤਾਕਤ ਨੂੰ ਸਮਝਦਾ ਹੈ ਅਤੇ ਉਸਦਾ ਆਦਰ ਕਰਦਾ ਹੈ।

ਇਸ ਮੌਕੇ ਡਾ. ਰਿਤੂ ਨੇ ਕਿਹਾ ਕਿ ਔਰਤ ਅਜਿਹੀ ਚਮਕ ਹੈ, ਜੋ ਦੁਨੀਆ ਨੂੰ ਰੌਸ਼ਨ ਕਰਦੀ ਹੈ ਅਤੇ ਆਪਣੀ ਮਿਹਨਤ ਤੇ ਦ੍ਰਿੜ ਨਿਸ਼ਚੇ ਨਾਲ ਹਰ ਰੁਕਾਵਟ ਨੂੰ ਪਾਰ ਕਰ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਚੰਗਾ ਖਾਣ-ਪਾਨ ਰੱਖਣ ਅਤੇ ਡਰੱਗਜ਼ ਵਰਗੀਆ ਨਾਮੁਰਾਦ ਚੀਜ਼ਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਉਕਤ ਪ੍ਰੋਗਰਾਮ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਬਣਾਉਣਾ, ਸਲੋਗਨ ਲਿਖਣਾ, ਘੋਸ਼ਣਾ ਪੱਤਰ, ਕਵਿਤਾ-ਪਾਠ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ’ਚ 51 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਡਾ. ਰਮਿੰਦਰ ਕੌਰ ਅਤੇ ਡਾ. ਰਿਤੂ ਵੱਲੋਂ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਅਤੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਡਾ. ਗੁਨੀਸ਼ਾ ਸਲੂਜਾ, ਡਾ, ਪ੍ਰੀਤਇੰਦਰ ਕੌਰ, ਡਾ. ਰਾਸ਼ਿਮਾ ਚੰਗੋਤਰਾ, ਡਾ. ਦਿਵਿਯਾ ਸ਼ਰਮਾ, ਡਾ. ਪੂਰਨਿਮਾ ਖੰਨਾ,ਡਾ. ਗੁਰਜਿੰਦਰ ਕੌਰ, ਡਾ. ਰੇਨੂੰ ਸੈਣੀ, ਡਾ.ਮੋਹਿਤ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਹੇਮਾ, ਪ੍ਰੋ. ਸੁਗਮ, ਪ੍ਰੋ. ਮਨਸੀਰਤ ਕੌਰ, ਪ੍ਰੋ. ਪ੍ਰੇਰਨਾ ਸਿੰਘ ਆਦਿ ਹਾਜ਼ਰ ਸਨ।

Related posts

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

admin

ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ: ਦਲ ਖਾਲਸਾ

admin

ਗੁਜਰਾਤ ਦੀ ਕਾਮਧੇਨੂੰ ’ਵਰਸਿਟੀ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਕਾਲਜ ਵੈਟਰਨਰੀ ਦਾ ਦੌਰਾ !

admin