Punjab

ਖ਼ਾਲਸਾ ਕਾਲਜ ਲਾਅ ਵਿਖੇ ਐੱਨ. ਐੱਸ. ਐੱਸ. ਡੇਅ ਮਨਾਇਆ ਗਿਆ

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਮਨਾਏ ਗਏ ਐੱਨ. ਐੱਸ. ਐੱਸ. ਡੇਅ ਸੰਬੋਧਨ ਕਰਦੇ ਹੋਏ ਡਾ. ਵਰਿੰਦਰ ਸਿੰਘ ਅਤੇ ਬੈਠੇ ਵਿਖਾਈ ਦੇ ਰਹੇ ਡਾ. ਜਸਪਾਲ ਸਿੰਘ ਤੇ ਹੋਰ ਤੇ ਵਿਖਾਈ ਦੇ ਰਹੇ ਹਾਜ਼ਰ ਵਿਦਿਆਰਥੀ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਵਿਖੇ ਐੱਨ. ਐੱਸ. ਐੱਸ. ਡੇਅ ਮਨਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਰਿਜਨਲ ਕੈਂਪਸ, ਜਲੰਧਰ ਤੋਂ ਲਾਅ ਵਿਭਾਗ ਦੇ ਮੁੱਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਵਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਐੱਨ. ਐੱਸ. ਐੱਸ. ਦੀ ਮਹੱਤਤਾ ’ਤੇ ਜਾਣਕਾਰੀ ਪ੍ਰਦਾਨ ਕੀਤੀ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਮੌਕੇ ਡਾ. ਵਰਿੰਦਰ ਸਿੰਘ ਨੇ ਐੱਨ. ਐੱਸ. ਐੱਸ. ਦੀ ਸ਼ੁਰੂਆਤ, ਉਦੇਸ਼, ਐੱਨ. ਐੱਸ. ਐੱਸ. ਮੋਟੋ, ਐੱਨ. ਐੱਸ. ਐੱਸ. ਚਿੰਨ੍ਹ ਅਤੇ ਫ਼ਾਇਦਿਆਂ ਦੀ ਵਿਸਥਾਰ ਪੂਰਵਕ ਜਾਣਕਾਰੀ ਵਲੰਟੀਅਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਵਲੰਟੀਅਰਾਂ ਲਈ ਪੋਸਟਰ ਮੇਕਿੰਗ ਪ੍ਰਤੀਯੋਗਤਾ ਵੀ ਕਰਵਾਈ, ਜਿਸ ’ਚ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਡਾ. ਵਰਿੰਦਰ ਸਿੰਘ ਨੇ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਧਾਂਤਵਾਧ ‘ਮੈ ਨਹੀਂ ਤੁਸੀ’ ਜਮਹੂਰੀਅਤ ਭਾਵ ਲੋਕਤੰਤਰ ਦਾ ਪ੍ਰਤੀਕ ਹੈ ਅਤੇ ਐੱਨ. ਐੱਸ. ਐੱਸ. ਦੀਆਂ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੇ ਅੰਦਰ ਸਮਾਜ ਨਾਲ ਜੁੜਨ ਅਤੇ ਭਾਈਚਾਰਕ ਸਾਂਝ ਪੈਦਾ ਹੁੰਦੀ ਹੈ। ਇਸ ਮੌਕੇ ਡਾ. ਵਰਿੰਦਰ ਸਿੰਘ ਵੱਲੋਂ ਵਲੰਟੀਅਰਾਂ ਨੂੰ ਐੱਨ. ਐੱਸ. ਐੱਸ. ਰਾਹੀਂ ਆਪਣੇ ਅੰਦਰ ਹੱਥੀਂ ਕੰਮ ਕਰਨ ਦੀ ਭਾਵਨਾ ਅਤੇ ਆਪਣੀ ਊਰਜਾ ਨੂੰ ਸੁਚਾਰੂ ਪਾਸੇ ਲਗਾਉਣ ਲਈ ਕੌਮੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਡਾ. ਵਰਿੰਦਰ ਸਿੰਘ ਨੇ ਡਾ. ਜਸਪਾਲ ਸਿੰਘ ਨਾਲ ਮਿਲ ਕੇ ਉਕਤ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਤਗਮੇ ਤਕਸੀਮ ਕੀਤੇ। ਇਸ ਮੌਕੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਗੂਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਣੀ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਪ੍ਰੋ: ਮਨੀਸ਼ ਪ੍ਰੋ: ਜਸਦੀਪ, ਡਾ. ਪ੍ਰੀਤਇੰਦਰ, ਡਾ. ਅਨੀਤਾ ਸ਼ਰਮਾ, ਡਾ. ਹਰਜੋਤ ਕੌਰ ਤੋਂ ਇਲਾਵਾ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

admin

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

admin

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

admin