Punjab

ਖ਼ਾਲਸਾ ਕਾਲਜ ਵਿਖੇ ਵੋਟਰ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਵੋਟਰ ਦਿਵਸ ਮਨਾਉਣ ਸਮੇਂ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਸੁਖਜੀਤ ਸਿੰਘ ਤੇ ਵਿਦਿਆਰਥੀ ਪ੍ਰਣ ਲੈਂਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਚੋਣ ਸਾਖਰਤਾ ਕਲੱਬ ਵੱਲੋਂ ਵੋਟਰ ਦਿਵਸ ਮਨਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਸਮਾਗਮ ’ਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਸਬੰਧੀ ਪ੍ਰਿੰ: ਡਾ. ਕਾਹਲੋਂ ਨੇ ਦੱਸਿਆ ਕਿ ਦੇਸ਼ ’ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਭਾਗੀਦਾਰਾਂ ਨੇ ਪ੍ਰਣ ਲਿਆ ਕਿ ਉਹ ਜਾਤੀਵਾਦੀ, ਧਾਰਮਿਕ ਅਤੇ ਖੇਤਰੀ ਲੀਹਾਂ ’ਤੇ ਆਪਣੀ ਵੋਟ ਨਹੀਂ ਪਾਉਣਗੇ, ਸਗੋਂ ਸੱਚੀ ਲੋਕਤੰਤਰੀ ਭਾਵਨਾ ਨਾਲ ਪਾਉਣਗੇ। ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਪੈਸੇ ਦੀ ਲਾਲਸਾ ਜਾਂ ਜਾਤ, ਧਰਮ-ਅਧਾਰਿਤ ਪੱਖਪਾਤ ਤੋਂ ਬਿਨ੍ਹਾਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਭਾਰਤੀ ਲੋਕਤੰਤਰ ’ਚ ਨਕਾਰਾਤਮਕ ਪ੍ਰਵਿਰਤੀਆਂ, ਜਿਵੇਂ ਕਿ ਪੈਸੇ ਅਤੇ ਬਾਹੂਬਲ ਦੀ ਵਾਰ-ਵਾਰ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ’ਚ ਚੰਗੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਸਕਾਰਾਤਮਕ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਨੋਡਲ ਅਫ਼ਸਰ ਡਾ. ਸੁਖਜੀਤ ਸਿੰਘ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Related posts

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਸ਼ਾਨਦਾਰ ਸਵਾਗਤ !

admin

ਸਿੰਘ ਸਾਹਿਬ ਵਲੋਂ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ !

admin

ਵਿਦਵਾਨ ਲਿਖਾਰੀ ਤੇ ਬੁਲਾਰੇ ਬਨਾਮ ਗਊਆਂ !

admin