Punjab

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਫਰਵਰੀ ਤੋਂ ਸ਼ੁਰੂ !

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ 9 ਫਰਵਰੀ ਤੱਕ ਕਰਵਾਈ ਜਾ ਰਹੀ ਹੈ।

ਅੰਮ੍ਰਿਤਸਰ -¸ਖ਼ਾਲਸਾ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਵੱਲੋਂ ਪੰਜਾਬ ਅਕੈਡਮੀ ਆਫ਼ ਸਾਇੰਸਜ਼, ਪਟਿਆਲਾ ਦੀ ਸਰਪ੍ਰਸਤੀ ਹੇਠ ‘28ਵੀਂ ਪੰਜਾਬ ਸਾਇੰਸ ਕਾਂਗਰਸ (ਪੀ. ਐੱਸ. ਸੀ.-2025) ਅਤੇ ‘ਵਿਗਿਆਨ ਅਤੇ ਤਕਨਾਲੋਜੀ ਦੇ ਮੌਜ਼ੂਦਾ ਰੁਝਾਨ’ ਵਿਸ਼ੇ ’ਤੇ 7 ਤੋਂ 9 ਫਰਵਰੀ ਤੱਕ 3 ਰੋਜ਼ਾ ਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਮੌਜ਼ੂਦਗੀ ’ਚ ਵਾਈਸ ਪ੍ਰਿੰਸੀਪਲ ਤੇ ਪੀ. ਐੱਸ. ਸੀ.-2025 ਦੇ ਕੋਆਰਡੀਨੇਟਰ ਡਾ. ਤਮਿੰਦਰ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਾਂਗਰਸ ਖੋਜਕਰਤਾਵਾਂ ਅਤੇ ਅਕਾਦਮਿਕ ਵਿਗਿਆਨੀਆਂ ਨੂੰ ਵਿਗਿਆਨ ਦੇ ਵੱਖ-ਵੱਖ ਖੇਤਰਾਂ ’ਚ ਆਪਣੀ ਤਾਜ਼ਾ ਖੋਜ ਸਬੰਧੀ ਚਰਚਾ ਕਰਨ ਅਤੇ ਸਾਂਝਾ ਕਰਨ ਲਈ ਇਕ ਪਲੇਟਫ਼ਾਰਮ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਕਾਨਫਰੰਸ ਸਬੰਧੀ ਵੱਖ-ਵੱਖ ਸੰਸਥਾਵਾਂ  ਦੇ 300 ਤੋਂ ਵਧੇਰੇ ਪ੍ਰਤੀਭਾਗੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੌਖਿਕ ਅਤੇ ਪੋਸਟਰ ਪੇਸ਼ਕਾਰੀਆਂ ਦੁਆਰਾ ਭਾਗੀਦਾਰੀ ਕੀਤੀ ਜਾ ਸਕਦੀ ਹੈ ਅਤੇ ਸਭ ਤੋਂ ਵਧੀਆ ਪੇਸ਼ਕਾਰੀ ਨੂੰ ਨੌਜਵਾਨ ਵਿਗਿਆਨੀ ਪੁਰਸਕਾਰੀ (ਯੰਗ ਸਾਇੰਟਿਸਟ ਐਵਾਰਡ) ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਡਾ. ਭਾਟੀਆ ਨੇ ਕਿਹਾ ਕਿ ਵਿਗਿਆਨਕ ਖੋਜ ਦੇ ਵੱਖ-ਵੱਖ ਖੇਤਰਾਂ ਲਈ ਹੋਰ ਇਨਾਮ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਅਕੈਡਮੀ ਆਫ਼ ਸਾਇੰਸਿਜ਼ ਦੇ ਜਨਰਲ ’ਚ (ਪੀਅਰ ਸਮੀਖਿਆ ਤੋਂ ਬਾਅਦ) ਚੁਣੇ ਗਏ ਪੇਪਰ ਪ੍ਰਕਾਸ਼ਿਤ ਕੀਤੇ ਜਾਣਗੇ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin