Punjab

ਖ਼ਾਲਸਾ ਕਾਲਜ ਵੂਮੈਨ ਨੇ ਜ਼ੋਨਲ ਯੁਵਕ ਮੇਲੇ ’ਚ ਓਵਰਆਲ ਸੈਕਿੰਡ ਰਨਰਜ਼ ਅੱਪ ਵਜੋਂ ਟਰਾਫ਼ੀ ਹਾਸਲ ਕੀਤੀ

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏ ਜ਼ੋਨ ਦੇ ਹੋਏ ਜ਼ੋਨਲ ਯੁਵਕ ਮੇਲੇ ’ਚ ਓਵਰਆਲ ਸੈਕਿੰਡ ਰਨਰਜ਼ ਅੱਪ ਵਜੋਂ ਟਰਾਫ਼ੀ ਪ੍ਰਾਪਤ ਕਰਨ ਸਮੇਂ ਨਾਲ ਹੋਰ ਸਟਾਫ਼ ਤੇ ਵਿਦਿਆਰਥੀ।
ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਏ ਜ਼ੋਨ ਦੇ ਹੋਏ ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਸੈਕਿੰਡ ਰਨਰਜ਼ ਅੱਪ ਵਜੋਂ ਟਰਾਫ਼ੀ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।
ਇਸ ਸਬੰਧੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਪ੍ਰਾਪਤੀ ਲਈ ਵਿਦਿਆਰਥਣਾਂ, ਯੂਥ ਵੈਲਫੇਅਰ ਦੇ ਡੀਨ ਰਵਿੰਦਰ ਕੌਰ ਅਤੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੁਵਕ ਮੇਲੇ ਦੌਰਾਨ ਹੋਏ ਮੁਕਾਬਲਿਆਂ ’ਚ ਲੋਕ ਗੀਤ, ਕਵੀਸ਼ਰੀ, ਗਰੁੱਪ ਸ਼ਬਦ, ਮਹਿੰਦੀ ਅਤੇ ਕਲਾਸੀਕਲ ਡਾਂਸ ਮੁਕਾਬਲਿਆਂ ’ਚ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿੱਧਾ, ਗਰੁੱਪ ਸਾਂਗ, ਗੀਤ, ਗਜ਼ਲ, ਵਾਰ, ਰੰਗੋਲੀ, ਡੀਬੇਟ, ਸਕਿੱਟ, ਕਲਾਸੀਕਲ ਵੋਕਲ (ਸੋਲੋ), ਕਾਰਟੂਨਿੰਗ, ਫੋਟੋਗ੍ਰਾਫ਼ੀ ਅਤੇ ਕੁਇਜ਼ ਦੇ ਮੁਕਾਬਲਿਆਂ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦਕਿ ਮਾਈਮ, ਮਿਮਕਰੀ, ਪਲੇ, ਕਾਸਟਿਊਮ ਪਰੇਡ, ਆਨ ਦ ਸਪੋਟ ਪੇਟਿੰਗ, ਇੰਸਟਾਲੇਸ਼ਨ, ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਗਰੁੱਪ ਡਾਂਸ, ਐਲੋਕਿਊਸ਼ਨ ’ਚ ਤੀਜੀ ਪੁਜ਼ੀਸ਼ਨ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥਣਾਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਪ੍ਰਤਿਭਾ ਨੂੰ ਨਿਖਾਰਨ ਅਤੇ ਮੋਲਣ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀਮਤੀ ਰਵਿੰਦਰ ਕੌਰ ਨੇ ਉਕਤ ਮਾਣਮੱਤੀ ਪ੍ਰਾਪਤੀ ਲਈ ਪਿ੍ਰੰ: ਡਾ. ਸੁਰਿੰਦਰ ਕੌਰ ਦੇ ਸਹਿਯੋਗ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

editor

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor