Punjab

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ‘ਅਰਦਾਸ ਦਿਵਸ’ ਕਰਵਾਇਆ !

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਆਰੰਭਿਕ ਅਰਦਾਸ ਦੌਰਾਨ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਡਾ. ਮਹਿਲ ਸਿੰਘ, ਡਾ. ਸੁਰਿੰਦਰ ਕੌਰ, ਸ: ਗੁਰਪ੍ਰੀਤ ਸਿੰਘ ਗਿੱਲ ਹੋਰ ਸਟਾਫ਼ ਅਤੇ ਵਿਦਿਆਰਥੀ।

ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਗਮ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਸੰਗਤ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਉਚਾਰਣ ਕੀਤਾ ਗਿਆ। ਇਸ ਉਪਰੰਤ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ।

ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਜਿੱਥੇ ਵਿੱਦਿਅਕ ਅਦਾਰਿਆਂ ’ਚ ਪ੍ਰੰਪਰਾ ਸਬੰਧੀ ਸੰਬੋਧਨ ਕੀਤਾ, ਉਥੇ ਉਨ੍ਹਾਂ ਨੂੰ ਲੜਕੀ ਦਾ ਅਸਲੀ ਧਨ ਉਸ ਦੀ ਵਿੱਦਿਆ ਦੱਸੀ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਸਬੰਧੀ ਉਤਸ਼ਾਹਿਤ ਕਰਦਿਆਂ ਕਿਹਾ ਕਿ ਨੰਬਰਾਂ ਨਾਲ ਪਾਸ ਹੋਣ ਦਾ ਸਮਾਂ ਹੋਣ ਖ਼ਤਮ ਹੋ ਗਿਆ ਹੈ, ਹੁਣ ਤਾਂ ਸਿਰਫ਼ ਪ੍ਰਸੈਂਟ ਦਾ ਦੌਰ ਹੈ। ਉਨ੍ਹਾਂ ਲੜਕੀਆਂ ਨੂੰ ਪੜ੍ਹ-ਲਿਖ ਕੇ ਆਤਮ-ਨਿਰਭਰ ਹੋਣ ਸਬੰਧੀ ਪ੍ਰੇਰਿਤ ਕਰਦਿਆਂ ਉਤਸ਼ਾਹ ਭਰਪੂਰ ਵਿਚਾਰ ਸਾਂਝੇ ਕੀਤੇ।

ਇਸ ਮੌਕੇ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਧਰਮ ਨਾਲ ਜੁੜੇ ਰਹਿਣ ਲਈ ਪੇ੍ਰਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪਰਮਾਤਮਾ ਦੀ ਓਟ ’ਚ ਰਹਿ ਕੇ ਨੇਕ ਅਤੇ ਸਫ਼ਲ ਇਨਸਾਨ ਬਣਨ ਦੀ ਸਿੱਖਿਆ ਦਿੱਤੀ ਅਤੇ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਆਪਣੇ ਸੁਪਨੇ ਪੂਰੇ ਕਰਨ ਲਈ ਯਤਨਸ਼ੀਲ ਰਹਿਣ ਲਈ ਪੇ੍ਰਰਿਤ ਕੀਤਾ।

ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਨਵੇਂ ਸੈਸ਼ਨ ’ਚ ਪ੍ਰਵੇਸ਼ ਕਰਨ ਦੀ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸੇ ਮੌਕੇ ਸ: ਹੇਰ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਡਾ. ਮਹਿਲ ਸਿੰਘ ਅਤੇ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਕਰਵਾਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ’ਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸ਼ੀਲਡਾਂ ਤੇ ਸਰਟੀਫਿਕੇਟ ਤਕਸੀਮ ਕਰਕੇ ਅਤੇ ਕਾਲਜ ਦੇ ਕੀਰਤਨੀ ਜਥੇ ਨੂੰ ਭੇਟਾ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ’ਵਰਸਿਟੀ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Related posts

ਪ੍ਰੋ. ਭਾਈ ਰਾਮ ਸਿੰਘ ਦੇ ਖਾਲਸਾ ਕਾਲਜ ਦੀ ਇਮਾਰਤਕਲਾ ’ਚ ਯੋਗਦਾਨ ਨੂੰ ਯਾਦ ਕੀਤਾ !

admin

ਖਾਲਸਾ ਕਾਲਜ ਇੰਜੀਨੀਅਰਿੰਗ ਦਾ ਨਾਮ ਭਾਰਤ ਦੇ ਚੋਟੀ ਦੇ ਕਾਲਜਾਂ ‘ਚ ਸ਼ੁਮਾਰ !

admin

7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ !

admin