Punjab

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ 132ਵਾਂ ਸਥਾਪਨਾ ਦਿਵਸ ਮਨਾਇਆ !

ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਨ ਸਮੇਂ ਖੜ੍ਹੇ ਵਿਖਾਈ ਦੇ ਰਹੇ ਅਤੇ ਹਾਜ਼ਰ ਸਕੂਲ ਸਟਾਫ਼ ਤੇ ਵਿਦਿਆਰਥੀ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ 132ਵਾਂ ਸਥਾਪਨਾ ਦਿਵਸ ਮਨਾਇਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਮਨਾਏ ਗਏ ਉਕਤ ਸਮਾਗਮ ਮੌਕੇ ਵਿਦਿਆਰਥੀਆਂ ਵੱਲੋਂ ਸਵੇਰੇ ਪ੍ਰਾਰਥਨਾ ਸਭਾ ਸਮੇਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਧੁਰ ਕੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ।

ਇਸ ਦੌਰਾਨ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਾਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਸੰਦੇਸ਼ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਕੂਲ ਦੇ 132ਵੇਂ ਸਥਾਪਨਾ ਦਿਵਸ ’ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਪ੍ਰਿੰ: ਡਾ. ਗੋਗਆਣੀ ਨੇ ਸੰਗਤੀ ਰੂਪ ’ਚ ਮਿਲ ਬੈਠੇ ਵਿਦਿਆਰਥੀਆਂ ਨੂੰ ਸਕੂਲ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ 22 ਅਕਤੂਬਰ 1893 ਈ. ਨੂੰ ਟਾਊਨ ਹਾਲ ਵਿਖੇ ਬਹੁਤ ਵੱਡਾ ਇਕੱਠ ਹੋਇਆ ਸੀ, ਜਿਸ ’ਚ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ 23 ਅਕਤੂਬਰ 1893 ਈ. ਦਿਨ ਸੋਮਵਾਰ ਨੂੰ ਖ਼ਾਲਸਾ ਕਾਲਜ ਮਿਡਲ ਸਕੂਲ ਦੀਆਂ ਕਲਾਸਾਂ ਸ਼ੁਰੂ ਹੋਈਆਂ ਸਨ। ਉਸ ਸਮੇਂ ਇਸ ਮਿਡਲ ਸਕੂਲ ਦੇ ਹੈੱਡਮਾਸਟਰ ਸ੍ਰ. ਮੋਹਨ ਸਿੰਘ ਸਨ ਅਤੇ ਜੋ ਪਹਿਲੇ ਤਿੰਨ ਵਿਦਿਆਰਥੀ ਦਾਖ਼ਲ ਕੀਤੇ ਗਏ, ਉਹ ਵੱਖ-ਵੱਖ ਧਰਮਾਂ ਦੇ ਕਰਤਾਰ ਸਿੰਘ, ਮੇਹਰ ਚੰਦ ਅਤੇ ਅਬਦੁੱਲਾ ਸਨ।

ਉਨ੍ਹਾਂ ਕਿਹਾ ਕਿ ਅੱਜ 16 ਏਕੜ ’ਚ ਸਥਾਪਿਤ ਇਹ ਸਕੂਲ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ 2800 ਵਿਦਿਆਰਥੀਆਂ ਦਾ ਭਵਿੱਖ ਸਿਰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਸਕੂਲ ’ਚ 50 ਕਲਾਸ ਰੂਮਜ਼, 5 ਲੈਬਾਰਟਰੀ, ਪ੍ਰੋਜੈਕਟਰ ਰੂਮ, ਓਪਨ ਏਅਰ ਥੀਏਟਰ, ਜੂਡੋ ਹਾਲ, ਬਾਕਸਿੰਗ ਹਾਲ ਅਤੇ ਵੱਡੇ ਖੇਡ ਮੈਦਾਨ ਹਨ। ਇੱਥੇ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਹਿੱਸਾ ਲੈ ਕੇ ਜ਼ਿਲੇ੍ਹ ਪੱਧਰ ਤੋਂ ਅੰਤਰ-ਰਾਸ਼ਟਰੀ ਪੱਧਰ ਤੱਕ ਪ੍ਰਾਪਤੀਆਂ ਹਾਸਲ ਕਰਕੇ ਸਰਕਾਰੀ ਵਿਭਾਗਾਂ ’ਚ ਸਨਮਾਨਯੋਗ ਅਹੱੁਦਿਆਂ ’ਤੇ ਨਿਯੁਕਤ ਹਨ। ਉਨ੍ਹਾਂ ਕਿਹਾ ਜਿੱਥੇ ਇਸ ਸਕੂਲ ਦਾ ਮਾਣਮੱਤਾ ਇਤਿਹਾਸ ਹੈ, ਉਥੇ ਇਸ ਸੰਸਥਾ ਦੀਆਂ ਵਿੱਦਿਅਕ, ਧਾਰਮਿਕ, ਖੇਡਾਂ ਅਤੇ ਸੱਭਿਆਚਾਰਕ ਆਦਿ ਖੇਤਰਾਂ ’ਚ ਬਹੁਤ ਸ਼ਾਨਦਾਰ ਪ੍ਰਾਪਤੀਆਂ ਹਨ। ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin