Punjab

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਲਈ 9 ਲੱਖ ਭੇਂਟ

ਸ: ਰਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ ਰਾਹੀਂ ਭੇਜੇ ਗਏ ਚੈੱਕਾਂ ਨੂੰ ਡਾ. ਖੁਸ਼ਵਿੰਦਰ ਕੁਮਾਰ, ਡਾ. ਸੁਰਿੰਦਰ ਕੌਰ ਅਤੇ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਭੇਂਟ ਕਰਨ ਸਮੇਂ।

ਅੰਮ੍ਰਿਤਸਰ – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ (ਰਜ਼ਿ.) ਦੇ ਸਹਿਯੋਗ ਨਾਲ ਖਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਬੱਚੀਆਂ ਦੀ ਸਹਾਇਤਾ ਲਈ ਕ੍ਰਮਵਾਰ 5, 3 ਅਤੇ 1 ਲੱਖ ਦਾ ਚੈਕ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ। ਸ: ਛੀਨਾ ਵੱਲੋਂ ਫਾਊਂਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੁਆਰਾ ਦਿੱਤੇ ਗਏ ਉਕਤ ਵੱਖ-ਵੱਖ ਚੈਕਾਂ ਨੂੰ ਮੌਕੇ ’ਤੇ ਹੀ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ’ਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪ ਦਿੱਤੇ ਗਏ।

ਇਸ ਮੌਕੇ ਸ: ਛੀਨਾ ਨੇ ਯੋਗ ਵਿਦਿਆਰਥਣਾਂ ਲਈ ਰਾਹਤ ਵਜੋਂ ਦਿੱਤੇ ਗਏ ਉਕਤ ਚੈਕ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਯੂ. ਐਸ. ਏ. ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ ਵੱਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਗਰੀਬ ਪਰਿਵਾਰ ਤੋਂ ਮੈਰੀਟੋਰੀਅਸ ਬੱਚੀਆਂ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੀਆਂ। ਉਨ੍ਹਾਂ ਕਿਹਾ ਕਿ ਫ਼ਾਊਂਡੇਸ਼ਨ ਦਾ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ, ਜਿਨ੍ਹਾਂ ਦਆਰਾ ਭੇਜੇ ਗਏ ਕੁਲ 9 ਲੱਖ ਦੀ ਰਕਮ ਦੇ ਵੱਖ-ਵੱਖ ਚੈਕ ਸਬੰਧਿਤ ਅਦਾਰਿਆਂ ਦੇ ਪ੍ਰਿੰਸੀਪਲਜ਼ ਨੂੰ ਪ੍ਰਦਾਨ ਕੀਤੇ ਗਏ ਹਨ।

ਇਸ ਮੌਕੇ ਡਾ. ਕੁਮਾਰ, ਡਾ. ਸੁਰਿੰਦਰ ਕੌਰ ਅਤੇ ਪ੍ਰਿੰ: ਨਾਗਪਾਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਸਹਾਇਤਾ ਜਰੂਰਤਮੰਦ ਅਤੇ ਹੋਣਹਾਰ ਬੱਚੀਆਂ ਤੱਕ ਪਹੁੰਚੇਗੀ ਤੇ ਉਹ ਇਸ ਲਈ ਰੀਚ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ਾਊਂਡੇਸ਼ਨ ਵੱਲੋਂ ਉਕਤ ਰਾਸ਼ੀ ਚੈਕ ਸ: ਹੁਸ਼ਿਆਰ ਨਗਰ ਰਾਹੀਂ ਭੇਜੇ ਗਏ ਹਨ, ਜੋ ਕਿ ਸ: ਛੀਨਾ ਵੱਲੋਂ ਪ੍ਰਾਪਤ ਕਰ ਲਏ ਗਏ ਹਨ।

ਇਸ ਮੌਕੇ ਸ: ਹੁਸ਼ਿਆਰ ਨਗਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਇੰਟਰਨੈਸ਼ਨਲ ਦੀ ਯੂ. ਐਸ. ਏ. ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ, ਸ: ਕਾਰਜ ਸਿੰਘ, ਪ੍ਰਧਾਨ ਸ੍ਰੀਮਤੀ ਗੁਰਵਰਿੰਦਰ ਕੌਰ ਦਾ ਇਹ ਮਕਸਦ ਸੀ ਕਿ ਉਹ ਆਰਥਿਕ ਪੱਖੋਂ ਕਮਜ਼ੋਰ ਜ਼ਰੂਰਤਮੰਦ ਅਤੇ ਪੜ੍ਹਣ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਲਈ ਯਤਨ ਕਰਨ। ਉਨ੍ਹਾਂ ਨੇ ਖਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਆ ਪ੍ਰਸਾਰ ਪ੍ਰਤੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹੀ ਖ਼ਾਲਸਾ ਕਾਲਜ ਸੰਸਥਾਵਾਂ ਦੀ ਮਦਦ ਲਈ ਤਿਆਰ ਹਨ।

Related posts

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ‘ਚ ਕੀਤਾ ਰੋਡ ਸ਼ੋਅ

Bunty

ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼

Bunty

ਮੁੱਖ ਮੰਤਰੀ ਵੱਲੋਂ ਸੂਬੇ ਦੀ ਜੇਲ੍ਹ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਬਣਾਉਣ ਦੀ ਲੋੜ `ਤੇ ਜ਼ੋਰ 

Bunty