International

“ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕਸਤਨੇਦਲੋ(ਬਰੇਸ਼ੀਆ) ਵਿਖੇ  10 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ”

ਰੋਮ ਇਟਲੀ  – “”ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕਸਤੇਨੇਦਲੋ (ਬਰੇਸ਼ੀਆ) ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ  ਕਸਤੇਨੇਦਲੋ ਵਿਖੇ 10 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ
 ਜਾ ਰਿਹਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 10 ਅਪ੍ਰੈਲ ਨੂੰ ਕਸਤੇਲਨੇਦਲੋ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਨਗਰ ਕੀਰਤਨ ਦੀ ਆਰੰਭਤਾ ਦੁਪਹਿਰ 12 ਵਜੇ ਹੋਵੇਗੀ। ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ ਛਾਇਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋੰ  ਹੋਵੇਗੀ ਇਸ ਮੌਕੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ,ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ, ਇਸ ਤੋੰ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ 9 ਅਪ੍ਰੈਲ ਨੂੰ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ  ਇਲਾਕੇ ਦੀਆਂ ਸੰਗਤਾਂ ਵੱਧ ਚੜ੍ਹ ਕੇ ਇਸ ਮਹਾਨ ਨਗਰ ਕੀਰਤਨ  ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin