News Sport

ਖ਼ਾਲਿਸਤਾਨੀ ਸਮਰਥਕਾਂ ਨੇ ਇਟਲੀ ’ਚ ਮਹਾਤਮਾ ਗਾਂਧੀ ਦਾ ਬੁੱਤ ਉਦਘਾਟਨ ਤੋਂ ਪਹਿਲਾਂ ਹੀ ਤੋੜਿਆ

ਰੋਮ – – ਅਮਰੀਕਾ, ਕੈਨੇਡਾ, ਇੰਗਲੈਂਡ ਵਿੱਚ ਗਰਮ ਖਿਆਲੀਆਂ ਵੱਲੋਂ ਭਾਰਤ ਵਿਰੁੱਧ ਛੇੜੀ ਮੁਹਿੰਮ ਦਾ ਅਸਰ ਹੁਣ ਇਟਲੀ ਵਿੱਚ ਵੀ ਦਿਨੋਂ ਦਿਨ ਪ੍ਰਤੀਤ ਹੁੰਦਾ ਹੈ, ਜਿਸ ਦੀ ਤਾਜ਼ਾ ਮਿਸਾਲ ਇਟਲੀ ਦੇ ਪੂਲ਼ੀਆ ਸੂਬੇ ਦੇ ਸ਼ਹਿਰ ਬਰੀਨਦੀਸੀ ਵਿਖੇ ਦੇਖਣ ਨੂੰ ਮਿਲੀ, ਜਿੱਥੇ ਗਰਮ ਖਿਆਲੀਆਂ ਨੇ ਭਾਰਤ ਸਰਕਾਰ ਵਿਰੁੱਧ ਰੋਸ ਜਾਹਿਰ ਕਰਦਿਆਂ ਇੱਥੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਉਦਘਾਟਨ ਹੋਣ ਤੋਂ ਪਹਿਲੇ ਹੀ ਤੋੜ ਦਿੱਤਾ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੀ-7 ਸੰਮੇਲਨ ਦੌਰਾਨ ਇਟਲੀ ਦੇ ਦੌਰੇ ਦੌਰਾਨ ਕੀਤਾ ਜਾਣਾ ਸੀ। ਭਾਰਤ ਨੇ ਇਟਲੀ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਰਤ ਦੇ ਵਿਰੋਧ ਤੋਂ ਬਾਅਦ ਇਟਲੀ ਸਰਕਾਰ ਨੇ ਮੂਰਤੀ ਦੀ ਮੁਰੰਮਤ ਕਰਵਾ ਦਿੱਤੀ ਹੈ। ਹੁਣ ਇਹ ਬੁੱਤ ਉਦਘਾਟਨ ਲਈ ਤਿਆਰ ਹੈ। ਭਾਰਤ ਨੇ ਇਸ ਘਟਨਾ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਭਾਰਤੀ ਲੋਕ ਇਸ ਘਟਨਾ ਤੋਂ ਬਹੁਤ ਦੁਖੀ ਹਨ। ਇਹ ਘਟਨਾ ਇਕ ਵਾਰ ਫਿਰ ਖਾਲਿਸਤਾਨੀ ਅੱਤਵਾਦ ਦੇ ਖਤਰੇ ਨੂੰ ਉਜਾਗਰ ਕਰਦੀ ਹੈ। ਖਾਲਿਸਤਾਨੀ ਅੱਤਵਾਦ ਦਾ ਉਦੇਸ਼ ਭਾਰਤ ਵਿੱਚ ਅਸ਼ਾਂਤੀ ਫੈਲਾਉਣਾ ਹੈ। ਇਸ ਘਟਨਾ ਨਾਲ ਇਟਲੀ ਵਿੱਚ ਭਾਰਤੀ ਭਾਈਚਾਰੇ ਵਿੱਚ ਮਾਹੌਲ ਤਨਾਅ ਪੂਰਨ ਬਣਿਆ ਹੈ ਕਿਉਂ ਕਿ ਇਹ ਕਾਰਵਾਈ ਇਟਲੀ ਕਾਨੂੰਨ ਵਿਵਸਥਾ ਦੀਆਂ ਸ਼ਰੇਆਮ ਧੱਜੀਆਂ ਉਡਾਣਾ ਹੈ।

Related posts

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin

10 ਆਲ-ਟਾਈਮ ਟੈਸਟ ਬੱਲੇਬਾਜ਼ਾਂ ‘ਚ ਰੂਟ ਨੂੰ ਪਹਿਲਾ ਤੇ ਰਿੱਕੀ ਪੋਂਟਿੰਗ ਦਾ ਤੀਜਾ ਸਥਾਨ !

admin

ਦੋ ਨਵੀਆਂ ਫ੍ਰੈਂਚਾਇਜ਼ੀਜ਼ ਤੀਜੇ ਸੀਜ਼ਨ ਲਈ ਵਰਲਡ ਪੈਡਲ ਲੀਗ ਵਿੱਚ ਸ਼ਾਮਲ !

admin