Punjab

ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ. ਜੀ. ਸੀ. ਨੈਟ ਪ੍ਰੀਖਿਆ ਕੀਤੀ ਪਾਸ !

ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵਿਮਲਜੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹੋਰ ਸਟਾਫ਼।

ਅੰੰਮ੍ਰਿਤਸਰ – ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ. ਜੀ. ਸੀ. ਨੈਟ ਵੱਲੋਂ ਪ੍ਰੁੋਫੈਸਰਾਂ ਦੀ ਭਰਤੀ ਲਈ ਰੱਖੇ ਲਾਜਮੀ ਨੈਸ਼ਨਲ ਇਲਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ  ਰੰਧਾਵਾ ਨੇ  ਬੀ. ਏ (ਆਨਰਜ) ਅੰਗਰੇਜੀ ਦੀ  ਵਿਦਿਆਰਥਣ ਵਿਮਲਜੀਤ  ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਰੋਜਗਾਰ ਮੁਹੱਈਆ ਕਰਵਾਊਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ। ਡਾ. ਰੰਧਾਵਾ ਨੇ ਅਧਿਆਪਕਾਂ ਦੀ ਉਨ੍ਹਾਂ ਦੁਆਰਾ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕਰਦਿਆਂ ਵਧਾਈ ਦਿੱਤੀ।

ਇਸ ਮੌਕੇ ਵਿਭਾਗ ਮੱੁਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਉਕਤ ਵਿਦਿਆਰਥਣ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆ ਕਿਹਾ ਕਿ ਬੀ.ਏ (ਆਨਰਜ) ਅੰਗਰੇਜੀ ਦੀ ਵਿਮਲਜੀਤ ਕੌਰ ਆਪਣੀ ਲਗਨ ਅਤੇ ਮਿਹਨਤ ਕਰਕੇ ਹਮੇਸ਼ਾਂ ਵਿਦਿਆਰਥੀਆਂ ਲ਼ਈ ਪ੍ਰਰੇਣਾ ਸਰੋਤ ਰਹੀ ਹੈ।ਉਨ੍ਹਾਂ ਕਿਹਾ ਕਿ ਵਿਭਾਗ ਨੂੰ ਵਿਮਲਜੀਤ ਕੌਰ ’ਤੇ ਮਾਣ ਹੈ ਅਤੇ ਹਮੇਸ਼ਾਂ ਉਸਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ।ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ,  ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin