ਅੰਮ੍ਰਿਤਸਰ – ਖਾਲਸਾ ਕਾਲਜ਼ ਦੀ ਵਿਦਿਆਰਥਣ ਨੇ ਭਾਰਤੀ ਹਵਾਈ ਫੌਜ਼ ’ਚ ਫਲਾਇੰਗ ਅਫ਼ਸਰ ਦੀ ਥਾਂ ਬਣਾਈ ਹੈ। ਇਸ ਸਬੰਧੀ ਕਾਲਜ ਪਿ੍ਰੰਸਿਪਲ ਡਾ. ਮਹਿਲ ਸਿੰਘ ਨੇ ਐਮ.ਏ. ਅੰਗਰੇਜੀ ਦੀ ਵਿਦਿਆਰਥਣ ਪਵਨਦੀਪ ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵ‐ਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ।
ਇਸ ਉਪਲਬੱਧੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣ ਪਵਨਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਿੰ: ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਅਨੁਸ਼ਾਸ਼ਨ ’ਚ ਰਹਿ ਕੇ ਵਧੀਆ ਵਿੱਦਿਆ ਗ੍ਰਹਿ ਕਰਕੇ ਸ਼ਾਨਦਾਰ ਅਹੁੱਦਿਆਂ ’ਤੇ ਬਿਰਾਜਮਾਨ ਹੋ ਰਹੇ ਹਨ।
ਪ੍ਰਿੰ: ਡਾ. ਮਹਿਲ ਸਿੰਘ ਨੇ ਅਧਿਆਪਕਾਂ ਵਲੋਂ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਇਸ ਮੌਕੇ ਪ੍ਰੋਫੈਸਰ ਅਨੁਪਮ ਸੰਧੂ ਨੇ ਪਵਨਦੀਪ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਉਹ ਐਮ. ਏ. ਅੰਗਰੇਜੀ ਦੀ ਵਿਦਿਆਰਥਣ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰਰੇਣਾ ਸਰੋਤ ਰਹੀ ਹੈ ਅਤੇ ਵਿਭਾਗ ਨੂੰ ਉਸ ’ਤੇ ਮਾਣ ਹੈ ਅਤੇ ਵਿਭਾਗ ਉਸ ਦੀ ਹਮੇਸ਼ਾ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ। ਇਸ ਮੌਕੇ ਪ੍ਰੋ: ਸੁਪਨਿਦੰਰਜੀਤ ਕੌਰ, ਪ੍ਰੋ: ਪ੍ਰਨੀਤ ਢਿਲੋਂ, ਡਾ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪੋ੍ਰ: ਵਿਜੇ ਬਰਨਾਡ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਹਰਸ਼ ਸਲਾਰੀਆ, ਸੋਰਵ ਮੇਘ ਆਦਿ ਹਾਜ਼ਰ ਸਨ।