Punjab

ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ਵਿਸ਼ੇਸ ਐਵਾਰਡ

ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਪ੍ਰਾਪਤ ਹੋਏ ਐਵਾਰਡ ਅਤੇ ਡਾ. ਹਰਭਜਨ ਸਿੰਘ ਰੰਧਾਵਾ ਤੇ ਹੋਰ ਸਟਾਫ਼ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ‘ਆਲ ਇੰਡੀਆ ਕਾਊਂਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ’ (ਏ. ਆਈ. ਸੀ. ਟੀ. ਈ.), ਦਿੱਲੀ ਵੱਲੋਂ ਵਿਸ਼ੇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਖੁਸ਼ੀ ਦੇ ਮੌਕੇ ’ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਟੇ੍ਰਨਿੰਗ ਅਤੇ ਪਲੇਸਮੈਂਟ ਸੈਲ ਦੇ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਐਵਾਰਡ ਕਾਲਜ ਦੇ ਉਕਤ ਸੈਲ ਵੱਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਪ੍ਰੀਕ੍ਰਿਆ ’ਚ ਭਾਗੀਦਾਰੀ ਵਧਾਉਣ, ਇਸ ਨੂੰ ਵਧੇਰੇ ਸੁਚੱਜਾ ਬਣਾਉਣ ਅਤੇ ਵਿਦਿਆਰਥੀਆਂ ਲਈ ਰੁਜਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਨ ਲਈ ਸਮੇਂ-ਸਮੇਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਕਾਰਗੁਜਾਰੀਆਂ ਦੀ ਨਿਸ਼ਾਨਦੇਹੀ ਕਰਦਾ ਹੈ।

ਉਨ੍ਹਾਂ ਕਿਹਾ ਕਿ ਆਪਣੇ ਅਣਥੱਕ ਯਤਨਾਂ ਸਦਕਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਵਾਲੇ ਮੌਜੂਦਾ ਡਾਇਰੈਕਟਰ ਡਾ. ਰੰਧਾਵਾ ਨੂੰ ਉਕਤ ਐਵਾਰਡ ਏ. ਆਈ. ਸੀ. ਟੀ. ਈ., ਦਿੱਲੀ ਦੁਆਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੀ ਪ੍ਰਾਪਤੀ ਪਲੇਸਮੈਂਟ ਸੈਲ ਦੀ ਮਿਹਨਤ ਸਦਕਾ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਕਾਲਜ ਅਕਾਦਮਿਕ ਅਤੇ ਉਦਯੋਗ ਦੀਆਂ ਜਰੂਰਤਾਂ ਦੇ ਵਿਚਕਾਰ ਇਕ ਮਜਬੂਤ ਸਬੰਧ ਬਣਾਉਣ ਲਈ ਪ੍ਰਤੀਬੱਧ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਭਵਿੱਖ ’ ਹੋਰ ਉੱਚੀਆਂ ਪੁਲਾਂਘਾਂ ਪੁੱਟਣ ਲਈ ਸੈਲ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਡਾ. ਰੰਧਾਵਾ ਨੇ ਏ. ਆਈ. ਸੀ. ਟੀ. ਈ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪਲੇਸਮੈਂਟ ਸਰਗਰਮੀਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕਰਦੇ ਰਹਿਣਗੇ ਅਤੇ ਉਨ੍ਹਾਂ ਨੂੰ ਸਮੇਂ-ਸਮੇਂ ਰੁਜਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਦੇ ਰਹਿਣਗੇ। ਉਨ੍ਹਾਂ ਉਪਰੋਕਤ ਸੈਲ ਦੀ ਪੂਰੀ ਟੀਮ ਅਤੇ ਖਾਸਕਰ ਕੰਪਿਊਟਰ ਵਿਭਾਗ ਦੇ ਪ੍ਰੋ: ਡਾ. ਅਨੂਰੀਤ ਕੌਰ ਦੇ ਯਤਨਾਂ ਦੀ ਸਰਾਹਨਾ ਕੀਤੀ। ਡਾ. ਰੰਧਾਵਾ ਨੇ ਪ੍ਰਿੰ: ਡਾ. ਕਾਹਲੋਂ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਰਹਿਨੁਮਾਈ ਅਤੇ ਅਗਵਾਈ ਸਦਕਾ ਹੀ ਇਹ ਪ੍ਰਾਪਤੀ ਸੰੰਭਵ ਹੋਈ ਹੈ।

Related posts

ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਸਬੰਧੀ 7 ਰੋਜ਼ਾ ਕੈਂਪ ਲਗਾਇਆ ਗਿਆ

admin

ਖਾਲਸਾ ਕਾਲਜ ਵੈਟਰਨਰੀ ਦਾ ਸਰਕਾਰੀ ਸੀ: ਸੈਕੰ: ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਦੌਰਾ ਕੀਤਾ

admin

ਨਿਰਭੈ ਸਿੰਘ ਖਾਈ ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੀ ਚੋਣ ‘ਚ ਜ਼ਿਲਾ ਪ੍ਰਧਾਨ ਚੁਣੇ ਗਏ ! 

admin