Punjab

ਖਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਆਫ ਨਰਸਿੰਗ ਵਿਖੇ ਅਰਦਾਸ ਦਿਵਸ ਮੌਕੇ ਡਾ. ਮਹਿਲ ਸਿੰਘ, ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ ਹੋਰ ਦ੍ਰਿਸ਼।

ਅੰਮ੍ਰਿਤਸਰ —ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਧਾਰਮਿਕ ਦੇ ਨਾਲ—ਨਾਲ ਬੁਨਿਆਂਦੀ ਵਿੱਦਿਆ ’ਤੇ ਜ਼ੋਰ ਦਿੰਦਿਆਂ ਨਾਮਵਰ ਸਖਸ਼ੀਅਤਾਂ ਦੀਆਂ ਉਦਾਹਰਣਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ।

ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਮੌਕੇ ‘ਸਹਿਜ ਪਾਠ’ ਜੀ ਦਾ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਹਾਜ਼ਰ ਸੰਗਤ ਨੂੰ ਰਸਭਿੰਨਾ ਕੀਰਤਨ ਗਾਇਨ ਕਰਕੇ ਨਿਹਾਲ ਕੀਤਾ।ਸਮਾਗਮ ਮੌਕੇ ਵਿਸ਼ੇਸ਼ ਮਹਿਮਾਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਧਾਰਮਿਕ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਉਨ੍ਹਾਂ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਚੱਲ ਰਹੀਆਂ ਸਮੂੰਹ ਖ਼ਾਲਸਾ ਕਾਲਜ ਸੰਸਥਾਵਾਂ ਦੀਆਂ ਰਵਾਇਤਾਂ ਅਨੁਸਾਰ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਰਵਾਏ ਜਾਂਦੇ ਧਾਰਮਿਕ ਸਮਾਗਮ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਮਹਿਲ ਸਿੰਘ ਅਤੇ ਡਾ. ਗੋਗੋਆਣੀ ਨੇ ਸਮੂੰਹ ਨਰਸਿੰਗ ਵਿਦਿਆਰਥੀਆਂ ਨੂੰ ਜੀਵਨ ’ਚ ਤਰੱਕੀ ਅਤੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਸ਼ੁਭਇੱਛਾਵਾਂ ਦਿੱਤੀਆਂ।ਇਸ ਪ੍ਰਿੰ: ਡਾ: ਅਮਨਪ੍ਰੀਤ ਕੌਰ ਨੇ ਅਰਦਾਸ ਦਿਵਸ ’ਤੇ ਪਹੁੰਚੇ ਸਮੂੰਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ’ਚ ਸਮਾਜ ਦੀ ਭਲਾਈ ਲਈ ਕਾਰਜਾਂ ਨੂੰ ਸਵਰਗ ਦੱਸਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਸਮੂੰਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ: ਪੰਜ ਸਿੰਘ ਸਾਹਿਬਾਨ

admin

ਅਕਾਲੀ ਦਲ ਸਰਦਾਰ ਭਗਵੰਤ ਸਿੰਘ ਮਾਨ,ਆਉਂਦੀ ਸਰਕਾਰ ਨੁੰ ਪੂਰਾ ਉਸਾਰੂ ਸਹਿਯੋਗ ਦੇਣ ਵਾਸਤੇ ਇਕ ਕਦਮ ਹੋਰ ਅੱਗੇ ਵੱਧਣ ਲਈ ਤਿਆਰ : ਸੁਖਬੀਰ ਸਿੰਘ ਬਾਦਲ

Bunty

ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ

admin