Punjab

ਖਾਲਸਾ ਕਾਲਜ ਨਰਸਿੰਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਖਾਲਸਾ ਕਾਲਜ ਆਫ ਨਰਸਿੰਗ ਵਿਖੇ ਖੂਨਦਾਨ ਕੈਂਪ ਦੌਰਾਨ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸਟਾਫ, ਵਿਦਿਆਰਥੀਆਂ ਤੇ ਹੋਰਨਾਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ—ਖਾਲਸਾ ਕਾਲਜ ਆਫ ਨਰਸਿੰਗ ਵਿਖੇ ਰੈੱਡ ਰਿਬਨ ਕਲੱਬ, ਅੰਮ੍ਰਿਤਸਰ ਅਤੇ ਹਿਊਮਨਿਟੀ ਬਲੱਡ ਸੈਂਟਰ ਦੇ ਸਹਿਯੋਗ ਨਾਲ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਖੂਨਦਾਨ ਕੈਂਪ ਮੌਕੇ ਨਰਾਇਣਗੜ੍ਹ ਤੋਂ ਐਸ. ਐਮ. ਓ., ਸੀ. ਐਚ. ਸੀ. ਡਾ. ਹਰਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਦ ਕਿ ਉਕਤ ਖੂਨਦਾਨ ਕੈਂਪ ’ਚ ਹਿਊਮਨਿਟੀ ਬਲੱਡ ਸੈਂਟਰ ਦੇ ਮੁੱਖੀ ਡਾ. ਰੂਪਾਲੀ ਢੀਂਗਰਾ ਅਤੇ ਦਾਨਿਸ਼ ਗੁਪਤਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਿੱਸਾ ਲਿਆ।

ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕਰਨ ਉਪਰੰਤ ਕਿਹਾ ਕਿ ਰੋਜ਼ਾਨਾ ਦੁਰਘਟਨਾਵਾਂ ਅਤੇ ਬਿਮਾਰੀਆਂ ਦੇ ਵੱਧਣ ਕਾਰਨ ਨਿਰੰਤਰ ਖੂਨ ਦੀ ਜ਼ਰੂਰਤ ਪੈਂਦੀ ਹੈ।ਪਰ ਸਮੇਂ ਸਿਰ ਖੂਨ ਦਾ ਪ੍ਰਬੰਧ ਨਾ ਹੋਣ ਕਾਰਨ ਲਗਾਤਾਰ ਹਰ ਦਿਨ 12000 ਲੋਕ ਮੌਤ ਦੇ ਮੂੰਹ ’ਚ ਜਾ ਰਹੇ ਹਨ। ਇਸ ਲਈ ਮਨੁੱਖਤਾ ਦੀ ਭਲਾਈ ਅਤੇ ਆਪਣੇ ਫਰਜ਼ ਨੂੰ ਧਿਆਨ ’ਚ ਰੱਖਦਿਆਂ ਅੱਜ ਕਾਲਜ ਵਿਖੇ ਉਕਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਤਾਂ ਜੋ ਸਮੇਂ ਰਹਿੰਦਿਆਂ ਜਰੂਰਤਮੰਦ ਦੀ ਖੂਨ ਦੀ ਘਾਟ ਨੂੰ ਪੂਰਾ ਕਰਕੇ ਉਸ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਡਾ. ਵਾਲੀਆ ਨੇ ਕਿਹਾ ਕਿ ਖੂਨਦਾਨ ਜੀਵਿਤ ਮਨੁੱਖ ਵੱਲੋਂ ਕੀਤਾ ਜਾਂਦਾ ਇਕਲੌਤਾ ਮਹਾਂਦਾਨ ਹੈ ਅਤੇ ਮਨੁੱਖੀ ਖੂਨ ਲੋੜਵੰਦਾਂ ਲਈ ਅਜਿਹੀ ਦਰੁਲੱਭ ਦਾਤ ਹੈ, ਜਿਸ ਨਾਲ ਲੱਖਾਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਇਸ ਮੌਕੇ ਡਾ. ਢੀਂਗਰਾ ਅਤੇ ਸ੍ਰੀ ਗੁਪਤਾ ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ 30 ਤੋਂ ਵਧੇਰੇ ਵਿਦਿਆਰਥੀਆਂ ਦੁਆਰਾ ਸਵੈ—ਇੱਛਤ ਖੂਨਦਾਨ ਇਕੱਠਾ ਕੀਤਾ ਗਿਆ।ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਡਾ. ਵਾਲੀਆ ਨਾਲ ਮਿਲ ਕੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਿਫਰੈਂਸ਼ਮੈਂਟ, ਮੈਡਲ ਅਤੇ ਸਰਟੀਫਿਕੇਟ ਵੀ ਤਕਸੀਮ ਕੀਤੇ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor