Punjab

ਖਾਲਸਾ ਕਾਲਜ ਨੇ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ

ਖਾਲਸਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਵੱਲੋਂ ਮਾਝਾ ਕਾਲਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਲਗਾਏ ਗਏ ਮੁਫਤ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਮੌਕੇ ਜਾਂਚ ਕਰਦੀ ਮਾਹਿਰਾਂ ਦੀ ਟੀਮ।

ਅੰਮ੍ਰਿਤਸਰ —ਖਾਲਸਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਵੱਲੋਂ ਮਾਝਾ ਕਾਲਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਮੁਫਤ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਫਿਜ਼ੀਓਥੈਰੇਪੀ ਵਿਭਾਗ ਦੇ ਫਿਜ਼ੀਓ ਕਲੱਬ ਮੈਂਬਰਾਂ ਵੱਲੋਂ ਉਕਤ ਕਾਲਜ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਤਰਨ ਤਾਰਨ ਦੇ ਨਾਲ ਲੱਗਦੇ ਇਲਾਕਿਆਂ ਦੇ ਕਰੀਬ 137 ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ।

ਇਸ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਭਾਗ ਮੁੱਖੀ ਡਾ. ਵਰਿੰਦਰ ਕੌਰ ਵੱਲੋਂ ਕੈਂਪ ਸਬੰਧੀ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਕੈਂਪ ’ਚ ਮਾਹਿਰਾਂ ਨੇ ਮੁਫ਼ਤ ਬੀ. ਐੱਮ. ਡੀ. ਅਤੇ ਫਿਜ਼ੀਓਥੈਰੇਪੀ ਬਾਰੇ ਲੋਕਾਂ ਦੀ ਜਾਂਚ ਕਰਕੇ ਸੁਝਾਅ ਅਤੇ ਸਰੀਰਿਕ ਤੰਦਰੁਸਤੀ ਕਾਇਮ ਰੱਖਣ ਲਈ ਕਸਰਤ ਆਦਿ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੇ ਮੱਦੇਨਜਰ ਅਜਿਹੇ ਕੈਂਪ ਬਹੁਤ ਲਾਜਮੀ ਹਨ, ਜਿਸ ਰਾਹੀਂ ਪੀੜਤ ਲੋਕਾਂ ਨੂੰ ਸਮੇਂ ਰਹਿੰਦਿਆਂ ਹੀ ਰੋਗ ਬਾਰੇ ਪਤਾ ਲੱਗ ਜਾਂਦਾ ਹੈ ਅਤੇ ਇਸ ਦੇ ਉਪਾਅ ਦਾ ਵੀ ਉਚਿੱਤ ਸਮੇਂ ਉਪਚਾਰ ਹੋ ਜਾਂਦਾ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਦੀ ਧਰਮਪਤਨੀ ਸ੍ਰੀਮਤੀ ਰਮਿੰਦਰ ਕੌਰ ਦੀ ਮੌਜ਼ੂਦਗੀ ’ਚ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ 25 ਸਾਲ ਜਾਂ ਇਸ ਤੋਂ ਵਧੇਰੀ ਉਮਰ ਦੇ ਵਿਅਕਤੀਆਂ ਦੀਆਂ ਹੱਡੀਆਂ ’ਚ ਕੈਲਸ਼ੀਅਮ ਦੀ ਕਮੀ ਦਾ ਪਤਾ ਲਗਾਉਣ ਦੇ ਮਕਸਦ ਤਹਿਤ ਲਗਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਰੀਜ਼ਾਂ ਦਾ ਸਰੀਰ ਦਾ ਪੂਰਾ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਫਿਜ਼ੀਓਥੈਰੇਪੀ ਸਬੰਧੀ ਸਲਾਹ ਦਿੱਤੀ ਗਈ।ਉਨ੍ਹਾਂ ਕਿਹਾ ਕਿ ਕਾਲਜ ਕੈਂਪਸ ਅਤੇ ਕਾਲਜ ਦੇ ਆਸਪਾਸ ਦੇ ਖੇਤਰਾਂ ਦੇ ਕੁਲ 137 ਵਿਅਕਤੀਆਂ ਨੇ ਕੈਂਪ ਦੀਆਂ ਮੁਫ਼ਤ ਸੇਵਾਵਾਂ ਦਾ ਲਾਭ ਲਿਆ ਅਤੇ ਉਨ੍ਹਾਂ ਦੇ ਹੱਡੀਆਂ ਦੇ ਖਣਿਜ ਘਣਤਾ ਦੇ ਪੱਧਰਾਂ ਦਾ ਮੁਲਾਂਕਣ ਕੀਤਾ ਗਿਆ।

ਇਸ ਮੌਕੇ ਡਾ. ਵਰਿੰਦਰ ਕੌਰ ਨੇ ਕਿਹਾ ਕਿ ਕੈਂਪ ਦੌਰਾਨ ਸਾਹਮਣੇ ਆਇਆ ਕਿ 137 ’ਚੋਂ 55 ਫ਼ੀਸਦੀ ਮਰੀਜ਼ਾਂ ’ਚ ਘੱਟ ਹੱਡੀਆਂ ਦੇ ਖਣਿਜ ਘਣਤਾ ਦੇ ਪੱਧਰ ਦਾ ਨਿਦਾਨ ਕੀਤਾ ਗਿਆ ਸੀ, ਜਿਨ੍ਹਾਂ ’ਚੋਂ ਜ਼ਿਆਦਾਤਰ ਓਸਟੀਓਪੈਨਿਕ ਪਾਏ ਗਏ ਸਨ।ਉਨ੍ਹਾਂ ਕਿਹਾ ਕਿ ਜਦਕਿ ਬਾਕੀ ਆਮ ਜਿਹੇ ਜਾਪਦੇ ਸਨ ਅਤੇ ਉਨ੍ਹਾਂ ਦਾ ਜੀਵਨਸ਼ੈਲੀ ’ਚ ਤਬਦੀਲੀਆਂ ਕਾਰਨ ਹੋਣ ਵਾਲੇ ਗਰਦਨ ਅਤੇ ਪਿੱਠ ਦੇ ਦਰਦ ਲਈ ਵੀ ਮੁਲਾਂਕਣ ਕੀਤਾ ਗਿਆ।ਇਸ ਮੌਕੇ ਮਾਹਿਰਾਂ ਵੱਲੋਂ ਮਰੀਜ਼ਾਂ ਨੂੰ ਸਿਹਤਮੰਦ ਰਹਿਣ ਲਈ ਰੋਜ਼ਾਨਾ ਸੈਰ—ਕਸਰਤ ਕਰਨ ਅਤੇ ਪੌਸ਼ਟਿਕ ਖੁਰਾਕ ਲੈਣ ਦੀ ਸਲਾਹ ਪ੍ਰਦਾਨ ਕੀਤੀ ਗਈ।ਇਸ ਮੌਕੇ ਮਾਹਿਰਾਂ ਨੇ ਉਨ੍ਹਾਂ ਨੂੰ ਹੱਡੀਆਂ ਦੇ ਖਣਿਜ ਘਣਤਾ ਦੇ ਪੱਧਰ ਨੂੰ ਵਧਾਉਣ ਲਈ ਖੁਰਾਕ ਬਾਰੇ ਮਾਰਗਦਰਸ਼ਨ ਕਰਦਿਆਂ ਡਾਈਟ ਚਾਰਟ ਵੀ ਵੰਡੇ ਗਏ।ਇਸ ਮੌਕੇ ਕਰਨ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਟੀਮ ਮੈਂਬਰ ਹਾਜ਼ਰ ਸਨ।

Related posts

ਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀ

admin

ਟੀਚਰ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥਣ ਵਲੋਂ ਹੋਸਟਲ ‘ਚ ਖੁਦਕਸ਼ੀ

admin

ਸਾਹਿਰ ਲੁਧਿਆਣਵੀ ਅਤੇ ਅਮ੍ਰਿਤਾ ਪ੍ਰੀਤਮ ਦੇ ਸਬੰਧਾਂ ’ਤੇ ਆਧਾਰਿਤ ਨਾਟਕ ‘ਵੋ ਅਫਸਾਨਾ’ ਦਾ ਮੰਚਨ

admin