ਅੰਮ੍ਰਿਤਸਰ – ਖਾਲਸਾ ਕਾਲਜ ਆਫ ਲਾਅ ਵਿਖੇ ‘ਸਵਛੱਤਾ ਹੀ ਸੇਵਾ’ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਪ੍ਰੋਗਰਾਮ ਅਫ਼ਸਰ ਡਾ. ਗੁਨੀਸ਼ਾ ਸਲੂਜਾ ਦੀ ਅਗਵਾਈ ਹੇਠ ਕਾਲਜ ਕੈਂਪਸ ਅਤੇ ਆਲੇ-ਦੁਆਲੇ ’ਚ ਉਕਤ ਮੁਹਿੰਮ ਦੇ ਤਹਿਤ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਸਫ਼ਾਈ ਅਭਿਆਨ ਚਲਾਇਆ ਗਿਆ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਕਤ ਮੁਹਿੰਮ ਤਹਿਤ ਵਲੰਟੀਅਰਾਂ ਵੱਲੋਂ ਪੂਰੇ ਜੋਸ਼ ਦੇ ਨਾਲ ਸਾਫ਼-ਸਫਾਈ ਕੀਤੀ ਗਈ। ਉਨ੍ਹਾਂ ਵਲੰਟੀਅਰਾਂ ਨੂੰ ਵਾਤਾਵਰਣ ਨੂੰ ਸਾਫ ਅਤੇ ਸ਼ੱੁਧ ਰੱਖਣ ਲਈ ਪੇ੍ਰਰਿਤ ਕਰਦਿਆਂ ਕਿਹਾ ਕਿ ਅਰੋਗ ਰਹਿਣ ਲਈ ਸਾਨੂੰ ਸਾਰਿਆਂ ਨੂੰ ਸਫ਼ਾਈ ਦੇ ਮਹੱਤਵ ਨੂੰ ਜਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਸਰੀਰ ਦੀ ਸਫ਼ਾਈ ਦੇ ਵੱਲ ਧਿਆਨ ਦੇਣ ਦੇ ਨਾਲ-ਨਾਲ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਵੀ ਜਰੂਰੀ ਹੈ।
ਉਨ੍ਹਾਂ ਨੇ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ‘ਸਫਾਈ ਹੈ ਮਹਾ ਅਭਿਆਨ, ਸਫਾਈ ਦੇ ਵਿਚ ਦਿੳ ਯੋਗਦਾਨ’ ਦਾ ਨਾਅਰਾ ਲਗਾਇਆ ਗਿਆ। ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਹੋਰ ਵਿਦਿਆਰਥੀ ਹਾਜ਼ਰ ਸਨ।