Punjab

ਖਾਲਸਾ ਕਾਲਜ ਵਿਖੇ ਉਦਮਤਾ ਅਤੇ ਨਵੀਨਤਾ ’ਤੇ ਵਰਕਸ਼ਾਪ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਕਰਵਾਈ ਗਈ ਵਰਕਸ਼ਾਪ ਮੌਕੇ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ ਨੂੰ ਪੌਦਾ ਭੇਂਟ ਕਰਦੇ ਹੋਏ ਪ੍ਰੋ: ਸੁਪਨਿੰਦਰਜੀਤ ਕੌਰ ਨਾਲ ਹਨ ਡਾ. ਤਮਿੰਦਰ ਸਿੰਘ ਭਾਟੀਆ ਤੇ ਹੋਰ ਸਖ਼ਸ਼ੀਅਤਾਂ। 

ਅੰਮ੍ਰਿਤਸਰ – ਖਾਲਸਾ ਕਾਲਜ ਦੇ ਪੋਸਟ ਗੈ੍ਰਜੂਏਟ ਅੰਗਰੇਜੀ ਵਿਭਾਗ ਵੱਲੋਂ ਆਈ. ਆਈ. ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਂਸ਼ਿਲ) ਦੇ ਸਹਿਯੋਗ ਨਾਲ ‘ਐਨਤਰਪਰਨਿਉਰਸ਼ਿਪ ਅਤੇ ਇਨੋਵੇਸ਼ਨ’ (ਉਦਮਤਾ ਅਤੇ ਨਵੀਨਤਾ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਜਿਸ ’ਚ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸ਼ਿਲ ਪ੍ਰਧਾਨ ਡਾ. ਗੁਰਸ਼ਰਨ ਕੌਰ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਸ. ਗੁਰਮਿੰਦਰ ਸਿੰਘ (ਐਮ. ਡੀ. ਪ੍ਰਪੈਕਸ  ਇੰਸਟੀਟਿਊਟ ਅਤੇ ਸ. ਪ੍ਰਭਜੋਤ ਸਿੰਘ (ਐਮ. ਡੀ ਲਰਨਰਜ਼ ਅਬੋਡ, ਅੰਮਿਤਸਰ) ਨੇ ਵਕਤਾ ਵਜੋਂ ਹਾਜ਼ਰੀ ਭਰੀ।

ਉਕਤ ਪ੍ਰੋਗਰਾਮ ਦਾ ਅਗਾਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਉਪਰੰਤ ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਪੌਦੇ ਦੇ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਹੈ।

ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਕਿਹਾ ਐਨਤਰਪਰਨਿਉਰਸ਼ਿਪ ਉਦਮਤਾ ਤੇ ਨਵੀਨਤਾ ਦੇ ਵਿਸ਼ੇ ’ਤੇ ਆਯੋਜਿਤ ਵਰਕਸ਼ਾਪ ਵਿਦਿਆਰਥੀਆਂ ਨੂੰ ਜਿੰਦਗੀ ’ਚ ਆਉਂਦੀਆਂ ਮੁਸ਼ਿਕਲਾਂ ਨਾਲ ਨੱਜਿਠਣ ਲਈ ਲੈਸ ਕਰੇਗੀ। ਪ੍ਰੋਗਰਾਮ ਮੌਕੇ ਡਾ. ਭਾਟੀਆ ਨੇ ਕਿਹਾ ਕਿ ਨਵੀਆਂ ਕਾਢਾਂ ਅਤੇ ਨਵੇਂ ਵਿਚਾਰ ਜ਼ਿੰਦਗੀ ਦੀ ਖੜੋਤ ਨੂੰ ਖਤਮ ਕਰ ਇਸ ਨੂੰ ਚੱਲਦੇ ਰੱਖਣ ਲਈ ਅਤਿਅੰਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ’ਚ ਨਵੀਨ ਵਿਚਾਰ ਸੋਚਣ ਅਤੇ ਉਨ੍ਹਾਂ ਨੂੰ ਉਦਮਤਾ ’ਚ ਬਦਲਣ ਲਈ ਅਜਿਹੀਆਂ ਵਰਕਸ਼ਾਪਾਂ ਬਹੁਤ ਕਾਰਗਾਰ ਸਾਬਿਤ ਹੁੰਦੀਆਂ ਹਨ। ਜਦ ਕਿ ਡਾ. ਗੁਰਸ਼ਰਨ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸੰਸਥਾ ਦੀ ਸਥਾਪਨਾ ਹਰ ਕਾਲਜ ’ਚ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਵਿਚਲੀ ਨਵੀਨ ਪ੍ਰਤਿਭਾ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ ।

ਇਸ ਮੌਕੇ ਵਕਤਾ ਗੁਰਮਿੰਦਰ ਸਿੰਘ ਨੇ ਉਦਮਤਾ ਅਤੇ ਇਨੋਵੇਸ਼ਨ ਲਈ ਲੋੜੀਦੀਆਂ ਜਰੂਰਤਾਂ ਤੇ ਗੁਣਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਵਰਕਸ਼ਾਪ ਦੇ ਦੂਜੇ ਬੁਲਾਰੇ ਪ੍ਰਭਜੋਤ ਸਿੰਘ ਨੇ ਅੰਗਰੇਜੀ ਭਾਸ਼ਾ ਦੀ ਮੁਹਾਰਤ ਹਾਸਲ ਕਰਕੇ ਸ਼ੁਰੂ ਕੀਤੇ ਜਾਣ ਵਾਲੇ ਉਦਮਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਮੰਚ ਦਾ ਸੰਚਾਲਣ ਡਾ. ਸਾਂਵਤ ਸਿੰਘ ਮੰਟੋ ਵੱਲੋਂ ਬਾਖੂਬੀ ਨਿਭਾਇਆ ਗਿਆ।

ਇਸ ਪ੍ਰੋਗਰਾਮ ਦੇ ਅੰਤ ’ਚ ਡਾ. ਮੰਟੋ ਨੇ ਪ੍ਰਿੰ: ਡਾ. ਕਾਹਲੋਂ ਦੀ ਰਹਿਨੁਮਾਈ ਅਤੇ ਅਗਵਾਈ ਲਈ ਅਤੇ ਰਹਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਸੌਰਵ ਮੇਘ, ਪ੍ਰੋ: ਐੱਮ. ਪੀ. ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਮੇਘਨਾ ਰਾਜਪੂਤ, ਡਾ. ਅਕੀਦਤਪ੍ਰੀਤ ਕੌਰ, ਡਾ. ਅਕਾਂਕਸ਼ਾ ਨੋਟੀਆਲ, ਪ੍ਰੋ: ਵਿਮਲਜੀਤ ਕੌਰ, ਪ੍ਰੋ: ਅਭਿਸ਼ੇਕ ਠਾਕੁਰ, ਪ੍ਰੋ: ਮਹਿਕਦੀਪ ਕੌਰ, ਪ੍ਰੋ: ਰਨਵੀਰ ਸਿੰਘ ਆਦਿ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin