Punjab

ਖਾਲਸਾ ਕਾਲਜ ਵਿਖੇ ‘ਮੈਥੇਮੈਟਿਕਸ ਕਾਰਨੀਵਲ-2024’ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸ ਕਾਲਜ ਵਿਖੇ ਕਰਵਾਏ ਗਏ ਕਾਰਨੀਵਲ¸2024 ਪ੍ਰੋਗਰਾਮ ਮੌਕੇ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਡਾ. ਰਾਜਿੰਦਰਪਾਲ ਕੌਰ ਤੇ ਹੋਰ ਸਟਾਫ਼।

ਅੰਮ੍ਰਿਤਸਰ—ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ. ਸੀ. ਏ. ਮੈਥੇਮੈਟਿਕਸ ਕਾਰਨੀਵਲ-2024’ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਰੰਗੋਲੀ, ਭਾਸ਼ਣ ਪ੍ਰਤੀਯੋਗਤਾ, ਪੀ. ਪੀ. ਟੀ. ਅਤੇ ਪੋਸਟਰ ਮੇਕਿੰਗ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਇਸ ਪ੍ਰੋਗਰਾਮ ਮੌਕੇ ਵਿਭਾਗ ਮੁੱਖੀ ਡਾ. ਰਾਜਿੰਦਰਪਾਲ ਕੌਰ ਨੇ ਪਿ੍ਰੰ: ਡਾ. ਕਾਹਲੋਂ ਦੇ ਮੁੱਖ ਮਹਿਮਾਨ ਵਜੋਂ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਵਿੱਦਿਅਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 227 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਉਕਤ ਪ੍ਰੋਗਰਾਮ ਸਬੰਧੀ ਡਾ. ਰਾਜਿੰਦਰਪਾਲ ਕੌਰ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਵਿਕਾਸ ਲਈ ਸਹਾਈ ਸਿੱਧ ਹੁੰਦੇ ਹਨ, ਜੋ ਕਿ ਉਨ੍ਹਾਂ ਦੇ ਗਿਆਨ ਅਤੇ ਹੁਨਰ ’ਚ ਨਿਖਾਰ ਲਿਆਂਦੇ ਹਨ।

ਇਸ ਮੌਕੇ ਡਾ. ਰਾਜਿੰਦਰਪਾਲ ਕੌਰ ਨੇ ਪ੍ਰਿੰ: ਡਾ. ਕਾਹਲੋਂ ਦੁਆਰਾ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਭਵਿੱਖ ’ਚ ਇਸੇ ਤਰ੍ਹਾਂ ਹੋਰ ਪ੍ਰੋਗਰਾਮ ਉਲੀਕਣ ਲਈ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਆਏ ਮਹਿਮਾਨਾਂ ਅਤੇ ਬਾਹਰਲੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਉਕਤ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਵਧਾਈ ਦਿੰਦੇ ਹੋਏ ਹੋਰ ਉਤਸੁਕਤਾ ਨਾਲ ਅਗਾਂਹ ਆਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਕਾਹਲੋਂ ਨੇ ਡਾ. ਰਾਜਿੰਦਰਪਾਲ ਕੌਰ ਨਾਲ ਮਿਲ ਕੇ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਸਟੇਜ਼ ਸਕੱਤਰ ਅਤੇ ਪ੍ਰੋ: ਆਂਚਲ ਸ਼ਰਮਾ ਨੇ ਆਰਗੇਨਾਈਜ਼ਰ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਡਾ. ਹਰਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

admin

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

admin

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

admin