Punjab

ਖਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਵਿਖੇ ਕਰਵਾਏ ਸੈਮੀਨਾਰ ਮੌਕੇ ਸੰਬੋਧਨ ਕਰਦੇ ਹੋਏ ਡਾ. ਤਮਿੰਦਰ ਸਿੰਘ ਭਾਟੀਆ ਤੇ ਮੰਚ ’ਤੇ ਬੈਠੇ ਪ੍ਰੋ: ਸੁਪਨਿੰਦਰ ਕੌਰ, ਡਾ. ਦੀਪਕ ਦੇਵਗਨ ਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਮੂਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸਾਹਿਤਕ ਮੁਕਾਬਲੇ ਕਰਵਾਏ ਗਏ। ਜਿਸ ’ਚ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਰਵਾਏ ਗਏ ਕਵਿਤਾ ਉਚਾਰਨ, ਪੋਸਟਰ ਮੇਕਿੰਗ ਅਤੇ ਕਾਰਟੂਨ ਮੇਕਿੰਗ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕਰਨ ਉਪਰੰਤ ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਦੁਆਰਾ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਪ੍ਰੋ: ਸੁਪਨਿੰਦਰ ਕੌਰ ਨੇ ਦੱਸਿਆ ਕਿ ਵਿਭਾਗ  ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਸਹਿਕਰਮੀ ਗਤੀਵਿਧੀਆਂ ਬੱਚਿਆਂ ’ਚ ਜਿੰਦਗੀ ਦੀਆਂ ਔਕੜਾਂ ਨਾਲ ਨਜਿੱਠਣ ਲਈ ਕਲਾ ਪੈਦਾ ਕਰਦੀਆਂ ਹਨ ਅਤੇ ਇਹ ਪਾਠਕ੍ਰਮ ਅਤੇ ਜਿੰਦਗੀਆਂ ਦੇ ਮੱੁਦਿਆਂ ਨੂੰ ਆਪਸ ’ਚ ਜੋੜਦੀਆਂ ਹਨ। ਇਸ ਮੌਕੇ ਡਾ. ਭਾਟੀਆ ਨੇ ਕਿਹਾ ਕੇ ਅਜੋਕੇ ਭੱਜ ਦੌੜ ਦੇ ਜੀਵਨ ’ਚ ਕਵਿਤਾ ਅਤੇ ਸਿਰਜਨਤਾਮਕ ਗਤੀਵਿਧੀਆਂ ਮਾਨਸਿਕ ਸ਼ਾਂਤੀ ਦਾ ਵਿਸ਼ੇਸ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਹਿਕਰਮੀ ਗਤੀਵਿਧੀਆਂ ’ਚ ਭਾਗ ਲੈਣ ਲਈ ਵਧਾਈ ਦਿੱਤੀ।

ਉਕਤ ਮੁਕਾਬਲਿਆਂ ’ਚ ਜਸਨੀਤ ਕੌਰ, ਸਿਨਮਰ ਕੌਰ ਅਤੇ ਕੰਗਣ ਨੇ ਕਵਿਤਾ ਉਚਾਰਨ ’ਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਜਦਕਿ ਇਨਦੀਪ ਕੌਰ, ਨਿਸ਼ਟਾ ਤੇ ਸ਼ਾਇਨਦੀਪ ਕੌਰ ਨੇ ਪੋਸਟਰ ਅਤੇ ਕਾਰਟੂਨ ਮੇਕਿੰਗ ’ਚ ਕ੍ਰਮਵਾਰ ਪਹਿਲਾ, ਦੂਜਾ ਸਥਾਨ ਤੇ ਤੀਜਾ ਪ੍ਰਾਪਤ ਕੀਤਾ। ਜਿਸ ’ਚ ਜੱਜ ਦੀ ਭੂਮਿਕਾ ਡਾ. ਦੀਪਕ ਦੇਵਗਨ, ਪ੍ਰੋ: ਮਹਿਤਾਬ ਕੌਰ, ਪ੍ਰੋ: ਹਰਮਨਦੀਪ ਕੌਰ, ਡਾ. ਸਾਂਵਤ ਸਿੰਘ ਮੰਟੋ ਨੇ ਬਾਖੂਬੀ ਨਿਭਾਈ। ਜਦਕਿ ਮੰਚ ਸੰਚਾਲਨ ਦੀ ਭੂਮਿਕਾ ਸਮਾਇਲਜੀਤ ਕੌਰ ਤੇ ਮਹਿਕਦੀਪ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰੋਗਰਾਮ ਕੋ-ਆਰਡੀਨੇਟਰ ਡਾ. ਜਸਵਿੰਦਰ ਕੌਰ ਔਲਖ ਨੇ ਹਾਜ਼ਰ ਸਮੂਹ ਮਹਿਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰਿੰ: ਡਾ. ਮਹਿਲ ਸਿੰਘ ਦੀ ਰੁਹਿਨੁਮਾਈ ਅਤੇ ਸਹਿਯੋਗ ਲਈ ਲਿਟਰੇਰੀ ਸੁਸਾਇਟੀ ਦੇ ਰਹਬਰ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਕਨਿਕਾ ਕਟਾਰਿਆ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਸੌਰਵ ਮੇਘ, ਪ੍ਰੋ: ਐੱਮ. ਪੀ. ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਮੇਘਨਾ ਰਾਜਪੂਤ, ਪ੍ਰੋ: ਮਹਿਕਦੀਪ ਕੌਰ, ਪ੍ਰੋ: ਰਨਵੀਰ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।

Related posts

ਅੰਮ੍ਰਿਤਸਰ ਮੰਦਰ ਧਮਾਕੇ ਦੇ ਤਿੰਨ ਮੁਲਜ਼ਮ ਨੇਪਾਲ ਭੱਜਣ ਦੀ ਕੋਸ਼ਿਸ਼ ਕਰਦੇ ਗ੍ਰਿਫ਼ਤਾਰ: ਭੁੱਲਰ

admin

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin