Punjab

ਖਾਲਸੇ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਹੋਲਾ ਮਹੱਲਾ ਹੋਇਆ ਸ਼ੁਰੂ  

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ
ਸ੍ਰੀ ਅਨੰਦਪੁਰ ਸਾਹਿਬ – ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਅਤੇ 6 ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲੇ ਦਾ ਦੂਜਾ  ਪੜਾਅ ਦਾ ਅਨੰਦਾਂ ਦੀ ਪੁਰੀ ਅਤੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਸ਼ੁਰੂ ਹੋ ਗਿਆ। ਹੋਲੇ ਮਹੱਲੇ ਦੇ ਪਹਿਲੇ ਦਿਨ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 19 ਮਾਰਚ ਮੇਲੇ ਦੇ ਆਖ਼ਰੀ ਦਿਨ ਪੈਣਗੇ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਹੋਲੇ ਮਹੱਲੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਨੂੰ ਅਤੇ ਵਧਾਈ ਦਿੰਦਿਆਂ ਇਸ ਪਵਿੱਤਰ ਅਤੇ ਇਤਿਹਾਸਕ ਹੋਲਾ ਮਹੱਲਾ ਦੀ ਸ਼ੁਰੂਆਤ ਕਿਵੇਂ ਹੋਈ ਅਤੇ ਕਿਵੇਂ ਗੁਰੂ ਸਾਹਿਬ ਨੇ ਸੰਗਤਾਂ ਨੂੰ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ ਸੰਬੰਧੀ ਇਤਿਹਾਸਕ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਨ੍ਹਾਂ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੇ ਤਿੰਨੇ ਦਿਨ ਲਗਾਤਾਰ ਤਖ਼ਤ ਸਾਹਿਬ ਦੀ ਉੱਪਰਲੀ ਮੰਜ਼ਿਲ ਤੇ ਅੰਮ੍ਰਿਤ ਸੰਚਾਰ ਹੋਵੇਗਾ। ਇਸ ਮੌਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਿਲਜੀਤ ਸਿੰਘ ਭਿੰਡਰ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ,ਹਰਜੀਤ ਸਿੰਘ ਅਚਿੰਤ, ਮਨਜਿੰਦਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Related posts

ਚੀਨੀ ਰਾਸ਼ਟਰਪਤੀ ਦੀ ਫ਼ੌਜ ਨੂੰ ਖੁੱਲ੍ਹੀ ਛੋਟ, ਨੈਨਸੀ ਲੜਾਕੂ ਜਹਾਜ਼ਾਂ ਨਾਲ ਤਾਈਵਾਨ ‘ਚ ਦਾਖ਼ਲ ਹੋਈ ਤਾਂ ਸੁੱਟ ਦਿਓ ਜਹਾਜ਼, ਅਮਰੀਕਾ ‘ਚ ਦਹਿਸ਼ਤ ਦਾ ਮਾਹੌਲ

Bunty

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

Bunty

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗੱਤਕਾ ਮੁਕਾਬਲੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

Bunty