International

ਖਾਲਿਦਾ ਜ਼ਿਆ ਨੂੰ ਵੱਡੀ ਰਾਹਤ, ਭਿ੍ਰਸ਼ਟਾਚਾਰ ਮਾਮਲੇ ਚ ਬਰੀ

ਢਾਕਾ- ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ ਪ੍ਰਧਾਨ ਖਾਲਿਦਾ ਜ਼ਿਆ ਨੂੰ ਬੁੱਧਵਾਰ ਨੂੰ ਹਾਈ ਕੋਰਟ ਨੇ ਭਿ੍ਰਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ 2018 ਵਿੱਚ ਜ਼ਿਆ ਚੈਰੀਟੇਬਲ ਟਰੱਸਟ ਭਿ੍ਰਸ਼ਟਾਚਾਰ ਮਾਮਲੇ ਵਿੱਚ ਢਾਕਾ ਦੀ ਇੱਕ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ 7 ਸਾਲ ਕੈਦ ਦੀ ਸਜ਼ਾ ਅਤੇ 10 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਸੀ।ਬੰਗਲਾਦੇਸ਼ੀ ਮੀਡੀਆ ਰਿਪੋਰਟ ਮੁਤਾਬਕ ਜਸਟਿਸ ਏਕੇਐਮ ਅਸਦੁਜ਼ਮਾਨ ਅਤੇ ਸਈਦ ਇਨਾਇਤ ਹੁਸੈਨ ਦੀ ਬੈਂਚ ਨੇ ਜ਼ਿਆ ਦੀ ਅਪੀਲ ਦੇ ਆਧਾਰ ‘ਤੇ ਢਾਕਾ ਅਦਾਲਤ ਦੇ ਫ਼ੈਸਲੇ ਨੂੰ ਪਲਟ ਦਿੱਤਾ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਗਿਆ। 2011 ਵਿੱਚ ਭਿ੍ਰਸ਼ਟਾਚਾਰ ਵਿਰੋਧੀ ਕਮਿਸ਼ਨ (ਏ. ਸੀ. ਸੀ.) ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਜ਼ਿਆ ਚੈਰੀਟੇਬਲ ਟਰੱਸਟ ਦੀ ਖਾਲਿਦਾ ਅਤੇ ਤਿੰਨ ਹੋਰਾਂ, ਖਾਲਿਦਾ ਦੇ ਸਿਆਸੀ ਸਕੱਤਰ ਜ਼ਿਆਉਲ ਇਸਲਾਮ ਮੁੰਨਾ, ਸਹਾਇਕ ਨਿਜੀ ਸਕੱਤਰ (ਏ.ਪੀ.ਐੱਸ.) ਹੈਰਿਸ ਅਤੇ ਢਾਕਾ ਸਿਟੀ ਦੇ ਮੇਅਰ ਸਾਦਿਕ ਦੇ ਏ.ਪੀ.ਐੱਸ. ਮੋਨੀਰੁਲ ਇਸਲਾਮ ਖਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਤੇਜਗਾਂਵ ‘ਚ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਅਣਪਛਾਤੇ ਸਰੋਤਾਂ ਤੋਂ ਪੈਸੇ ਇਕੱਠੇ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਖਾਲਿਦਾ ਜ਼ਿਆ ਨੂੰ ਅਨਾਥ ਆਸ਼ਰਮ ਟਰੱਸਟ ਭਿ੍ਰਸ਼ਟਾਚਾਰ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਸੀ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin