International

ਖਾਲਿਸਤਾਨੀ ਸਮਰਥਕਾਂ ਵਲੋਂ ਹਿੰਦੂ ਮੰਦਰ ’ਤੇ ਹਮਲੇ ਦੀ ਧਮਕੀ

ਮਾਲਟਨ – ਖ਼ਾਲਿਸਤਾਨੀ ਸਮਰਥਕਾਂ ਅਤੇ ਉਹਨਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਨਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਸਰੀ ਦੇ ਖ਼ਾਲਿਸਤਾਨੀ ਸਮਰਥਕਾਂ ਦੀ ਇੱਕ ਕਥਿਤ ਵੀਡੀਓ ਸਾਂਝੀ ਕੀਤੀ ਜਿਸ ’ਚ ਦਾਅਵਾ ਕੀਤਾ ਗਿਆ ਕਿ ਉਹ ਹਿੰਦੂ ਲਕਸ਼ਮੀ ਨਰਾਇਣ ਮੰਦਰ ’ਤੇ ਹਮਲਾ ਕਰਨਾ ਚਾਹੁੰਦੇ ਹਨ।ਕੈਨੇਡੀਅਨ ਐਮ.ਪੀ. ਚੰਦਰ ਆਰੀਆ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੈਟਫ਼ੌਰਮ X ’ਤੇ ਸ਼ੇਅਰ ਕੀਤਾ ਹੈ। ਨਾਲ ਹੀ ਅਧਿਕਾਰੀਆਂ ਤੋਂ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ, “ਕੁਝ ਰਿਪੋਰਟਾਂ ਅਨੁਸਾਰ ਪਿਛਲੇ ਹਫ਼ਤੇ ਸਰੀ ਦੇ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਪਰਿਵਾਰ ਨਾਲ ਦੁਰਵਿਵਹਾਰ ਕੀਤਾ ਗਿਆ ਸੀ। ਹੁਣ ਜਾਪਦਾ ਹੈ ਕਿ ਉਹੀ ਖ਼ਾਲਿਸਤਾਨੀ ਸਮੂਹ ਸਰੀ ਦੇ ਹਿੰਦੂ ਲਕਸ਼ਮੀ ਨਰਾਇਣ ਮੰਦਿਰ ’ਚ ਗੜਬੜ ਪੈਦਾ ਕਰਨਾ ਚਾਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਭ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੀਤਾ ਜਾ ਰਿਹਾ ਹੈ। ਇਸ ਲਈ ਮੈਂ ਇੱਕ ਵਾਰ ਫ਼ਿਰ ਕੈਨੇਡੀਅਨ ਅਧਿਕਾਰੀਆਂ ਨੂੰ ਕਦਮ ਚੁੱਕਣ ਅਤੇ ਕਾਰਵਾਈ ਕਰਨ ਲਈ ਕਹਿ ਰਿਹਾ ਹਾਂ।”
ਆਰੀਆ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਹਿੰਦੂ ਮੰਦਰਾਂ ’ਤੇ ਕਈ ਵਾਰ ਹਮਲੇ ਹੋਏ ਹਨ। ਹਿੰਦੂ-ਕੈਨੇਡੀਅਨਾਂ ਵਿਰੁੱਧ ਨਫ਼ਰਤੀ ਅਪਰਾਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਖੁੱਲ੍ਹੇਆਮ ਅਤੇ ਜਨਤਕ ਤੌਰ ’ਤੇ ਜਾਰੀ ਰੱਖਣ ਦੇਣਾ ਮਨਜ਼ੂਰ ਨਹੀਂ ਹੈ। ਆਰੀਆ ਨੇ ਕਿਹਾ ਕਿ ਇਸ ਸਾਲ ਅਗਸਤ ’ਚ ਕੈਨੇਡਾ ’ਚ ਇੱਕ ਹਿੰਦੂ ਮੰਦਰ ਨੂੰ ਖ਼ਾਲਿਸਤਾਨ ਦੇ ਜਨਮਤ ਸੰਗ੍ਰਹਿ ਦੇ ਪੋਸਟਰਾਂ ਨਾਲ ਕੱਟੜਪੰਥੀ ਤੱਤਾਂ ਦੁਆਰਾ ਭੰਨਤੋੜ ਕੀਤੀ ਗਈ ਸੀ। ਮੰਦਰ ਦੇ ਗੇਟ ’ਤੇ ਲੱਗੇ ਪੋਸਟਰ ’ਤੇ ਖ਼ਾਲਿਸਤਾਨ ਟਾਈਗਰਜ਼ ਫ਼ੋਰਸ ਦੇ ਮੁਖੀ ਅਤੇ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਜਰ ਦੀ ਤਸਵੀਰ ਵੀ ਸੀ ਜੋ ਇਸ ਸਾਲ ਜੂਨ ’ਚ ਮਾਰਿਆ ਗਿਆ ਸੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin