ਲੁਧਿਆਣਾ – ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ’ਚ ਯੂਥ ਕਾਂਗਰਸੀਆਂ ਨੇ ਸ਼ਨੀਵਾਰ ਨੂੰ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਭਾਜਪਾ ਵਰਕਰ ਅਤੇ ਯੂਥ ਕਾਂਗਰਸ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ, ਪਰ ਮੌਕੇ ’ਤੇ ਭਾਰੀ ਪੁਲਿਸ ਬਲ ਮੌਜੂਦ ਸੀ। ਪੁਲਿਸ ਨੇ ਦੋਵਾਂ ਵਿਚਕਾਰ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਚੱਪਲ ਵੀ ਚਲਾ ਦਿੱਤੀ। ਯੂਥ ਕਾਂਗਰਸੀ ਭਾਜਪਾ ਦਫ਼ਤਰ ਨੂੰ ਜ਼ਿੰਦਾ ਲਗਾਉਣ ਦੇ ਮਕਸਦ ਨਾਲ ਉਥੇ ਪਹੁੰਚੇ ਸਨ, ਪਰ ਪੁਲਿਸ ਨੇ ਪਹਿਲਾਂ ਹੀ ਘੰਟਾਘਰ ਸਥਿਤ ਭਾਜਪਾ ਦਫ਼ਤਰ ਦੀ ਪੂਰੀ ਤਰ੍ਹਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਸੀ। ਦਫ਼ਤਰ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ। ਯੂਥ ਕਾਂਗਰਸੀ ਨਾਅਰੇਬਾਜ਼ੀ ਕਰਦੇ ਹੋਏ ਉਥੇ ਪਹੁੰਚੇ। ਉਨ੍ਹਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ, ਵਾਦ-ਵਿਵਾਦ ਵੀ ਹੋਇਆ। ਹਾਲੇ ਵੀ ਜ਼ੋਰਦਾਰ ਨਾਅਰੇਬਾਜ਼ੀ ਹੋ ਰਹੀ ਹੈ। ਪੁਲਿਸ ਦੋਵਾਂ ਪੱਖਾਂ ਨੂੰ ਸਮਝਾਉਣ ’ਚ ਜੁਟੀ ਹੈ। ਦੋਵਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਇਸ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੈ।