Punjab Sport

ਗਗਨਦੀਪ ਸਿੰਘ ਨੇ ਜ਼ਿਲ੍ਹਾ ਰੈੱਡ ਰਨ 2025 ’ਚ ਪਹਿਲਾ ਇਨਾਮ ਹਾਸਲ ਕੀਤਾ !

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀ ਗਗਨਦੀਪ ਸਿੰਘ ਤੇ ਹੋਰ ਸਟਾਫ਼ ’ਚ ਡਾ. ਰਣਦੀਪ ਸਿੰਘ, ਡਾ. ਕਿਰਨਦੀਪ ਕੌਰ, ਡਾ. ਦਲਜੀਤ ਸਿੰਘ ਨਾਲ ਖੜ੍ਹੇ ਵਿਖਾਈ ਦੇ ਰਹੇ ਹਨ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ਰੈੱਡ ਰਨ (ਮਿੰਨੀ ਮੈਰਾਥਨ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੈੱਡ ਰੀਬਨ ਕਲੱਬ ਦੀ ਪਹਲ ਹੇਠ ਆਯੋਜਿਤ ਕੀਤਾ ਗਿਆ ਸੀ। ਜਿਸ ’ਚ ਵਿਦਿਆਰਥੀ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ 4,000 ਨਕਦ ਇਨਾਮ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਇਸ ਉਪਲਬੱਧੀ ’ਤੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਸਰਵਾਂਗੀਣ ਵਿਕਾਸ ਵਾਸਤੇ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਆਯੋਜਨ ਸਿਹਤ, ਤੰਦਰੁਸਤੀ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦੇਣ ਲਈ ਕੀਤਾ ਗਿਆ ਸੀ, ਜਿਸ ’ਚ ਜ਼ਿਲ੍ਹੇ ਤੋਂ ਸੈਂਕੜਿਆਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰਹਿਨੁਮਾਈ ਡਾ. ਰਣਦੀਪ ਸਿੰਘ ਅਤੇ ਡਾ. ਕਿਰਨਦੀਪ ਕੌਰ, ਨੋਡਲ ਅਫਸਰ ਰੈੱਡ ਰੀਬਨ ਕਲੱਬ ਨੇ ਕੀਤੀ, ਜਦਕਿ ਡਾ. ਦਲਜੀਤ ਸਿੰਘ, ਮੁਖੀ ਵਿਭਾਗ ਸਰੀਰਕ ਸਿੱਖਿਆ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਅਤੇ ਟ੍ਰੇਨਿੰਗ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਕਾਰਜਕ੍ਰਮ ਦਾ ਸਮਾਪਨ ਟੀ-ਸ਼ਰਟਾਂ, ਸਰਟੀਫਿਕੇਟਾਂ ਅਤੇ ਇਨਾਮਾਂ ਦੇ ਵੰਡ ਨਾਲ ਹੋਇਆ।

Related posts

ਪੰਜਾਬ ਵਿਚਲੇ ਦਰਆਿਵਾਂ ਨੂੰ ਸਾਫ਼, ਹੋਰ ਡੂੰਘਾ ਅਤੇ ਚੌੜਾ ਕਰਨ ਦੀ ਯੋਜਨਾ: ਹਰਪਾਲ ਸਿੰਘ ਚੀਮਾ

admin

ਅਕਾਲੀ ਆਗੂ ਮਜੀਠੀਆ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ

admin

ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin