Bollywood

ਗਦਰ 2’ ਦੀ ਰਿਲੀਜ਼ ਡੇਟ ਦਾ ਜਲਦ ਹੀ ਹੋਵੇਗਾ ਐਲਾਨ

ਮੁੰਬਈ – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਦਾ ਨਾਂ ਹਮੇਸ਼ਾ ਟੌਪ ’ਤੇ ਰਿਹਾ ਹੈ। ਅਦਾਕਾਰ ਸੰਨੀ ਦਿਓਲ ਨੇ ਬਾਲੀਵੁੱਡ ਇੰਡਸਟਰੀ ਨੂੰ ਕਾਫ਼ੀ ਮਸ਼ਹੂਰ ਫ਼ਿਲਮਾਂ ਦਿੱਤੀਆਂ ਹਨ। ਫ਼ਿਲਹਾਲ ਸੰਨੀ ਦਿਓਲ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ ਚੁਪ ਦੇ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸ ਦੇ ਨਾਲ ਦੱਸ ਦੇਈਏ ਕਿ ਸੰਨੀ ਨੇ ਆਪਣੀ ਮੋਸਟ ਅਵੇਟਿਡ ਫ਼ਿਲਮ ‘ਗਦਰ 2’ ਦੇ ਸੀਕਵਲ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਇਸ ਮੌਕੇ ਸੰਨੀ ਨਾਲ ਫ਼ਿਲਮ ਚੁਪ ’ਚ ਉਨ੍ਹਾਂ ਦੇ ਸਹਿ-ਕਲਾਕਾਰ ਦੁਲਕਰ ਸਲਮਾਨ ਵੀ ਨਜ਼ਰ ਆਵੇਗੀ। ਹਾਲ ਹੀ ’ਚ ਸੰਨੀ ਨੇ ਇਕ ਇੰਟਰਵਿਊ ਦਿੱਤਾ ਹੈ ਜਿਸ ’ਚ ਅਦਾਕਾਰ ਨੂੰ ਫ਼ਿਲਮ ‘ਗਦਰ 2’ ਬਾਰੇ ਸਵਾਲ ਪੁੱਛਿਆ ਗਿਆ ਹੈ। ਅਦਾਕਾਰ ਨੇ ਦੱਸਿਆ ਕਿ ‘ਗਦਰ ਵਰਗੀ ਵੱਡੀ ਫ਼ਿਲਮ ਦਾ ਸੀਕਵਲ ਬਣਾਉਣਾ ਸਾਡੇ ਲਈ ਵੱਡੀ ਚੁਣੌਤੀ ਹੈ। ਇਸ ਨੂੰ ਸ਼ੁਰੂ ਕਰਨਾ ਥੋੜ੍ਹਾ ਮੁਸ਼ਕਲ ਸੀ, ਪਰ ਹੁਣ ਮੈਨੂੰ ਲੱਗਦਾ ਹੈ ਕਿ ਲੋਕ ਮੈਨੂੰ ਚੀਜ਼ਾਂ ਦੀ ਚੀਰ-ਫ਼ਾਰ ਕਰਦੇ ਦੇਖਣਾ ਪਸੰਦ ਕਰਦੇ ਹਨ। ਇਸ ਦੌਰਾਨ ਮੈਂ ‘ਗਦਰ-2’ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਾਂ ਵਾਪਸੀ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।’

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin