Punjab

ਗਾਇਕਾ, ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀਂ ਵਿਧਾਨ ਸਭਾ ਕਮੇਟੀ ਤੋਂ ਛੁੱਟੀ !

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਖਰੜ ਤੋਂ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ।

ਪੰਜਾਬੀ ਗਾਇਕਾ ਅਤੇ ਸਾਬਕਾ ਮੰਤਰੀ ਅਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਪਰ ਉਨ੍ਹਾਂ ਨੂੰ ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਸਾਲ 2025-26 ਤੋਂ ਬਾਹਰ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਇਸੇ ਤਰ੍ਹਾਂ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਇੱਕ ਹੋਰ ਕਮੇਟੀ ‘ਚ ਇੱਕ ਸੀਟ ਖਾਲੀ ਹੋ ਗਈ ਸੀ। ਕੁੱਝ ਸਮਾਂ ਪਹਿਲਾਂ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਉਸ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਵਿਧਾਨ ਸਭਾ ਵੱਲੋਂ ਜਾਰੀ ਹੁਕਮ ਵਿੱਚ ਲਿਖਿਆ ਹੈ ਕਿ ਇਹ ਕਾਰਵਾਈ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕਮੇਟੀ ‘ਚ ਬਾਕੀ ਸਮੇਂ ਲਈ ਅਨਮੋਲ ਗਗਨ ਮਾਨ ਦੀ ਜਗ੍ਹਾ ਹੁਣ ਨੀਨਾ ਮਿੱਤਲ ਨੂੰ ਨਾਮਜ਼ਦ ਕੀਤਾ ਗਿਆ ਹੈ। ਸਪੀਕਰ ਨੇ ਇਹ ਕਾਰਵਾਈ ਵਿਧਾਨ ਸਭਾ ਦੇ ਨਿਯਮ 180 (3) ਤਹਿਤ ਕੀਤੀ ਹੈ।

19 ਜੁਲਾਈ ਨੂੰ ਅਨਮੋਲ ਗਗਨ ਮਾਨ ਨੇ ਅਚਾਨਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਯ ‘ਤੇ ਪੋਸਟ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਮੇਰਾ ਦਿਲ ਭਾਰੀ ਹੈ ਪਰ ਮੈਂ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਸਪੀਕਰ ਨੂੰ ਬੇਨਤੀ ਹੈ ਕਿ ਉਹ ਮੇਰਾ ਅਸਤੀਫਾ ਸਵੀਕਾਰ ਕਰਨ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।” ਅਸਤੀਫ਼ਾ ਦਿੰਦੇ ਹੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਗਈਆਂ। ਇਸ ਤੋਂ ਬਾਅਦ ਅਗਲੇ ਦਿਨ ਪਾਰਟੀ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਘਰ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਅਨਮੋਲ ਗਗਨ ਮਾਨ ਨੂੰ ਮਨਾ ਲਿਆ। ਫਿਰ ਅਨਮੋਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin