India

ਗਿਆਨਵਾਪੀ ਮਾਮਲਾ, ਸੁਪਰੀਮ ਕੋਰਟ ਨੇ ਪੂਜਾ ’ਤੇ ਪਾਬੰਦੀ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਦੇ ਦੱਖਣੀ ਤਹਿਖਾਨੇ ’ਚ ਹਿੰਦੂ ਪੱਖ ਨੂੰ ਪੂਜਾ ਕਰਨ ’ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਮਸਜਿਦ ਪ੍ਰਬੰਧ ਕਮੇਟੀ ਦੀ ਪਟੀਸ਼ਨ ’ਤੇ ਕਾਸ਼ੀ ਵਿਸ਼ਵਨਾਥ ਮੰਦਰ ਟਰੱਸਟ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ। ਸਿਖ਼ਰਲੀ ਅਦਾਲਤ ਨੇ ਵਾਰਾਨਸੀ ਸਥਿਤ ਗਿਆਨਵਾਪੀ ਕੰਪਲੈਕਸ ਵਿੱਚ ਨਮਾਜ਼ ਅਦਾ ਕਰਨ ਬਾਰੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਗਿਆਨਵਾਪੀ ਮਸਜਿਦ ਪ੍ਰਬੰਧ ਕਮੇਟੀ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਤਾਜ਼ਾ ਪਟੀਸ਼ਨ ਦੀ ਸੁਣਵਾਈ ਕਰ ਰਿਹਾ ਹੈ, ਜਿਸ ਨੇ ਮਸਜਿਦ ਦੇ ਦੱਖਣੀ ਤਹਿਖ਼ਾਨੇ ਵਿੱਚ ਹਿੰਦੂ ਪੱਖ ਨੂੰ ਪੂਜਾ ਅਦਾ ਕਰਨ ਦੀ ਇਜਾਜ਼ਤ ਦੇਣ ਵਾਲੇ ਅਧੀਨ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin