Punjab

‘ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਣਅਧਿਕਾਰਤ ਕਮੇਟੀ ਵੱਲੋਂ ਜਾਂਚ ਕਿਉਂ’ ?

ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ।

ਅੰਮ੍ਰਿਤਸਰ – ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਅੱਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਵੁਕ ਅਪੀਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਹੁਕਮ ਦਿੱਤਾ ਗਿਆ ਸੀ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਲਾਗੂ ਕੀਤਾ ਗਿਆ ਪਰ ਅੱਜ ਹਾਲਾਤ ਇਹ ਹਨ ਕਿ ਦੂਸਰੇ ਧੜੇ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਥਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਟਰੋਲ ਕੀਤਾ ਜਾ ਰਿਹਾ ਹੈ। ਸਿੱਖਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਬ ਉੱਚ ਹੈ ਅਤੇ ਇਸ ਦੀ ਪਾਲਣਾ ਕਰਨੀ ਹਰ ਸਿੱਖ ਲਈ ਲਾਜ਼ਮੀ ਹੈ। ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਚਟਾਨ ਵਾਂਗ ਖੜੇ ਹਨ ਅਤੇ ਇਸ ਸਬੰਧੀ ਬਕਾਇਦਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਮੈਮੋਰਡਮ ਦੇਣ ਜਾ ਰਹੇ ਹਨ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਹੁਕਮ ਦਿੱਤਾ ਸੀ ਕਿ ਜਥੇਦਾਰਾਂ ਖਿਲਾਫ ਕੋਈ ਵੀ ਜਾਂਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ ਤਾਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਣਅਧਿਕਾਰਤ ਕਮੇਟੀ ਵੱਲੋਂ ਜਾਂਚ ਕਿਉਂ ਕੀਤੀ ਜਾ ਰਹੀ ਹੈ। ਆਖਰ ਕਿਉਂ ਸਿੱਖ ਸਿਧਾਂਤਾਂ ਨੂੰ ਛੱਜ ਪਾ ਕੇ ਛੰਡਿਆ ਜਾ ਰਿਹਾ ਹੈ। ਇਹ ਬਹੁਤ ਹੀ ਮੰਦਭਾਗਾ ਹੈ ਕਿ ਸਿੱਖ ਮਰਿਆਦਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਸ ਘਾਣ ਦਾ ਜਵਾਬ ਆਉਣ ਵਾਲੇ ਸਮੇਂ ਵਿੱਚ ਸਮੁੱਚਾ ਸਿੱਖ ਜਗਤ ਦੇਵੇਗਾ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin