Punjab

ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜਾਂਚ ਦਾ ਸਮਾਂ ਹੋਰ ਵਧਾਇਆ !

ਅੰਮ੍ਰਿਤਸਰ – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ।

ਬੀਤੇ ਸਾਲ 19 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਹੰਗਾਮੀ ਇਕੱਤਰਤਾ ਸੱਦ ਕੇ ਗਿਆਨੀ ਹਰਪ੍ਰੀਤ ਸਿੰਘ ‘ਤੇ ਗੁਰਪ੍ਰੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਸੀ। ਇਸ ਕਮੇਟੀ ਨੂੰ ਜਾਂਚ ਲਈ 15 ਦਿਨ ਦਾ ਸਮਾਂ ਦਿੱਤਾ ਸੀ ਜਦਕਿ ਕਮੇਟੀ ਦੀ ਮੰਗ ਤੇ ਅੰਤਿ੍ੰਗ ਕਮੇਟੀ ਨੇ 31 ਦਸੰਬਰ ਦੀ ਇਕੱਤਰਤਾ ਵਿਚ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਸੀ। ਹੁਣ ਕਮੇਟੀ ਵੱਲੋਂ ਦੁਬਾਰਾ ਮੰਗ ਕਰਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਹੈ। ਜਿੱਥੇ ਜਾਂਚ ਲਈ ਮਹੀਨੇ ਦੇ ਸਮੇਂ ਦਾ ਵਾਧਾ ਕੀਤਾ ਕੀਤਾ ਗਿਆ ਹੈ, ਉੱਥੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਵੀ ਇਕ ਮਹੀਨੇ ਦੀ ਰੋਕ ਵੱਧ ਗਈ।

19 ਦਸੰਬਰ 2024 ਤੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਣ ਲਈ ਲੋਕ ਲਗਾਈ ਗਈ ਹੈ ਅਤੇ ਉਸ ਦਿਨ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਦੀਆਂ ਕਾਰਜਕਾਰੀ ਸੇਵਾਵਾਂ ਨਿਭਾ ਰਹੇ ਹਨ। ਪਿਛਲੇ ਦਿਨੀ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਕਮੇਟੀ ‘ਤੇ ਸਵਾਲੀਆ ਚਿੰਨ ਲਗਾਉਂਦਿਆਂ ਕਿਹਾ ਸੀ, ‘‘ਇਨ੍ਹਾਂ ਨੇ ਗੰਦ ਘੋਲ ਕੇ ਸਿਰ ਵਿਚ ਪਾਉਣੈ, ਜਦੋਂ ਮਰਜ਼ੀ ਪਾ ਲੈਣ’’। ਗਿਆਨੀ ਹਰਪ੍ਰੀਤ ਸਿੰਘ ਨੇ ਤਿੰਨ ਮੈਂਬਰੀ ਕਮੇਟੀ ‘ਤੇ ਕਈ ਵਾਰ ਸ਼ਬਦੀ ਵਾਰ ਕੀਤੇ ਹਨ, ਜੋ ਸਾਬਤ ਕਰਦਾ ਹੈ ਕਿ ਉਨ੍ਹਾਂ ਨੂੰ ਤਿੰਨ ਮੈਂਬਰੀ ਕਮੇਟੀ ਦੀ ਜਾਂਚ ’ਤੇ ਵਿਸ਼ਵਾਸ ਨਹੀਂ ਹੈ।

Related posts

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਨੂੰ ਮਨਾਇਆ ਜਾਵੇਗਾ !

admin

ਸ਼੍ਰੋਮਣੀ ਕਮੇਟੀ ਦੀ 2025 ਲਈ ਕਬੱਡੀ ਟੀਮ ਦਾ ਐਲਾਨ !

admin

ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ !

admin