Punjab

ਗਿਆਨੀ ਹਰਪ੍ਰੀਤ ਸਿੰਘ 5 ਮੈਂਬਰੀ ਭਰਤੀ ਕਮੇਟੀ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ !

ਗਿਆਨੀ ਹਰਪ੍ਰੀਤ ਸਿੰਘ 5 ਮੈਂਬਰੀ ਭਰਤੀ ਕਮੇਟੀ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ।

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ ਜਿਸ ਦੀ ਤਈਦ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਦਕਿ ਮਜੀਦ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਧਾਰਮਿਕ ਕੌਂਸਲ ਦੀ ਚੇਅਰਪਰਸਨ ਚੁਣ ਲਿਆ ਗਿਆ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin