Punjab

ਗਿਆਨੀ ਹਰਪ੍ਰੀਤ ਸਿੰਘ 5 ਮੈਂਬਰੀ ਭਰਤੀ ਕਮੇਟੀ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ !

ਗਿਆਨੀ ਹਰਪ੍ਰੀਤ ਸਿੰਘ 5 ਮੈਂਬਰੀ ਭਰਤੀ ਕਮੇਟੀ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ।

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ ਜਿਸ ਦੀ ਤਈਦ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਦਕਿ ਮਜੀਦ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਧਾਰਮਿਕ ਕੌਂਸਲ ਦੀ ਚੇਅਰਪਰਸਨ ਚੁਣ ਲਿਆ ਗਿਆ।

Related posts

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

Bunty

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਕੈਪਟਨ ਤੇ ਰਾਵਤ ਦੀ ਮੁਲਾਕਾਤ ਬਾਰੇ ਟਵੀਟ ਕਰਕੇ ਦਿੱਤੀ ਇਹ ਜਾਣਕਾਰੀ

Bunty

ਮੌਜੂਦਾ ਚੋਣ ਜੰਗ ਅੰਮ੍ਰਿਤਸਰ ਹਲਕੇ ਦੇ ਲੋਕਾਂ ਦਾ ਮਾਣ-ਸਨਮਾਨ ਤੇ ਹਲਕੇ ਦੇ ਵਿਕਾਸ ਦੀ ਲੜਾਈ – ਮਜੀਠੀਆ

admin