India

ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾ

ਨਵੀਂ ਦਿੱਲੀ – ਗੁਜਰਾਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ 10.26 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ ‘ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜ਼ਦੂਰਾਂ ‘ਤੇ ਡੰਪਰ ਡਿੱਗਣ ਕਾਰਨ ਦੋ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 10 ਲੋਕ ਜ਼ਖਮੀ ਵੀ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

Related posts

ਇਜ਼ਰਾਈਲ-ਈਰਾਨ ਜੰਗ ਦੌਰਾਨ ਭਾਰਤ ਨੂੰ ਤੇਲ ਸਪਲਾਈ ‘ਚ ਵਿਘਨ ਨਹੀਂ ਪਵੇਗਾ: ਪੁਰੀ

admin

ਕਰਨਾਟਕ: ਬੰਗਲੌਰ ਮੈਡੀਕਲ ਕਾਲਜ ਦੀਆਂ 47 ਵਿਦਿਆਰਥਣਾਂ ਨੂੰ ‘ਹੈਜ਼ਾ’, ਕਈ ਦੀ ਹਾਲਤ ਗੰਭੀਰ

Bunty

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਫਿਰ ਵਿੰਨਿ੍ਹਆ ਨਿਸ਼ਾਨਾ

Bunty