ਗੁਰਦਾਸਪੁਰ – ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨੂੰ ਪੰਜਵੀਂ ਗਾਰੰਟੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਦਬੀ ਮਾਮਲੇ ‘ਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਵਾਂਗੇ। ਸਰਕਾਰ ਬਣਨ ‘ਤੇ 6 ਮਹੀਨਿਆਂ ‘ਚ ਨਸ਼ਾ ਖ਼ਤਮ ਕਰ ਦਿਆਂਗੇ। ਧਾਰਮਿਕ ਸਥਾਨਾਂ ਲਈ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ। ਹੁਣ ਤਕ ਜੋ ਵੀ ਬੇਅਦਬੀ ਮਾਮਲੇ ਹੋਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਦੀਆਂ ਭਰਤੀਆਂ ‘ਚ ਇਮਾਨਦਾਰੀ ਵਰਤੀ ਜਾਵੇਗੀ, ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਸਰਹੱਦਾਂ ਦੀ ਰਾਖੀ ਲਈ ਸਖ਼ਤ ਕਦਮ ਚੁੱਕੇ ਜਾਣਗੇ। ਡਰੋਨਾਂ ਨੂੰ ਨੱਥ ਪਾਉਣ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਰੈਲੀ ‘ਚ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਇਮਾਨਦਾਰ ਤੇ ਸਖ਼ਤ ਸਰਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਅਜਿਹੀ ਹੈ ਜਿਹੜੀ ਇਮਾਨਦਾਰ ਹੈ ਜਿਸ ਦੇ ਚੱਲਦਿਆਂ ਦਿੱਲੀ ‘ਚ ਅੱਜ ਤੁਹਾਨੂੰ ਕਿਤੇ ਵੀ ਭ੍ਰਿਸ਼ਟਾਚਾਰ ਦੇਖਣ ਨੂੰ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਦਿੱਲੀ ਵਰਗੇ ਸਕੂਲ ਚਾਹੀਦੇ ਹਨ ਤਾਂ ਸਾਨੂੰ ਵੋਟ ਦਿਓ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜਦੋਂ ਪਿਛਲੇ ਸਾਲ ਭਾਰਤ ਆਏ ਸਨ ਤਾਂ ਉਨ੍ਹਾਂ ਦੀ ਪਤਨੀ ਮਿਲੇਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਦੀ ਇੱਛਾ ਪ੍ਰਗਟਾਈ ਸੀ। ਪੰਜਾਬ ਦੇ ਅਧਿਆਪਕ ਵੀ ਸਿੱਖਿਆ ਪ੍ਰਣਾਲੀ ਨੂੰ ਬਦਲਣਾ ਚਾਹੁੰਦੇ ਹਨ ਪਰ ਇੱਥੇ ਮਾਹੌਲ ਖਰਾਬ ਹੈ। ਪੰਜਾਬ ਦੇ ਸਕੂਲ ਅਜਿਹੇ ਬਣਾਏ ਜਾਣਗੇ ਕਿ ਅਗਲੀ ਵਾਰ ਦੂਸਰੇ ਦੇਸ਼ ਤੋਂ ਜਿਹੜਾ ਵੀ ਰਾਸ਼ਟਰਪਤੀ ਆਵੇਗਾ ਉਹ ਪੰਜਾਬ ਦੇ ਸਕੂਲ ਦੇਖਣ ਆਵੇਗਾ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕਿਹਾ ਕਿ ਕੁਝ ਲੋਕ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਲੁਧਿਆਣਾ ‘ਚ ਬੰਬ ਧਮਾਕਾ ਇਸੇ ਸਾਜ਼ਿਸ਼ ਦਾ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਫੇਲ੍ਹ ਸਾਬਿਤ ਹੋਏ ਹਨ। ਉਹ ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਜੇਲ੍ਹਾਂ ‘ਚ ਡੱਕੇ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਦੇ ਉਮੀਦਵਾਰ ਸੇਵਾਮੁਕਤ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ। ਕੇਜਰੀਵਾਲ ਇੱਥੋਂ ਹੀ ਗੁਰਦਾਸਪੁਰ ਲਈ ਰਵਾਨਾ ਹੋਏ ਹਨ। ਗੁਰਦਾਸਪੁਰ ‘ਚ ਉਹ ਪੰਜਾਬ ‘ਆਪ’ ਕਨਵੀਨਰ ਭਗਵੰਤ ਮਾਨ ਨਾਲ ਰੈਲੀ ਕਰਨਗੇ। ਦੂਜੇ ਪਾਸੇ ਗੁਰਦਾਸਪੁਰ ਵਿੱਚ ਕੇਜਰੀਵਾਲ ਦੀ ਉਡੀਕ ਕੀਤੀ ਜਾ ਰਹੀ ਹੈ। ਗਾਇਕ ਦਵਿੰਦਰ ਦਿਆਲਪੁਰੀ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਲੁਧਿਆਣਾ ‘ਚ ਬੰਬ ਧਮਾਕਾ ਇਸੇ ਸਾਜ਼ਿਸ਼ ਦਾ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਫੇਲ੍ਹ ਸਾਬਿਤ ਹੋਏ ਹਨ। ਉਹ ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾਸਟਰ ਮਾਈਂਡ ਨੂੰ ਜੇਲ੍ਹਾਂ ਵਿੱਚ ਡੱਕੇ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਦੇ ਉਮੀਦਵਾਰ ਸੇਵਾਮੁਕਤ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ। ਕੇਜਰੀਵਾਲ ਇੱਥੋਂ ਹੀ ਗੁਰਦਾਸਪੁਰ ਲਈ ਰਵਾਨਾ ਹੋਏ ਹਨ। ਗੁਰਦਾਸਪੁਰ ‘ਚ ਉਹ ਪੰਜਾਬ ‘ਆਪ’ ਕਨਵੀਨਰ ਭਗਵੰਤ ਮਾਨ ਨਾਲ ਰੈਲੀ ਕਰਨਗੇ। ਦੂਜੇ ਪਾਸੇ ਗੁਰਦਾਸਪੁਰ ਵਿੱਚ ਕੇਜਰੀਵਾਲ ਦੀ ਉਡੀਕ ਕੀਤੀ ਜਾ ਰਹੀ ਹੈ। ਗਾਇਕ ਦਵਿੰਦਰ ਦਿਆਲਪੁਰੀ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ।