Breaking News Latest News News Punjab

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਹੁਣ ਜਾ ਸਕਣਗੇ !

ਕਰਤਾਰਪੁਰ – ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (NCOC) ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਵਿਡ-19 ਪ੍ਰੋਟੋਕਾਲ ਤਹਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੀ ਇਜਾਜ਼ਤ ਦਿੱਤੀ ਹੈ। ਸਤੰਬਰ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਧਿਆਨ ‘ਚ ਰੱਖ ਕੇ ਫ਼ੈਸਲਾ ਕੀਤਾ ਗਿਆ ਹੈ। ਐੱਨਸੀਓਸੀ ਦੀ ਬੈਠਕ ‘ਚ ਕਰਤਾਰਪੁਰ ਕਾਰੀਡੋਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਦੀ ਆਵਾਜਾਈ ਸਬੰਧੀ ਗੱਲਬਾਤ ਹੋਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮਹਾਮਾਰੀ ਦੇ ਪ੍ਰਕੋਪ ਦੌਰਾਨ ਭਾਰਤ 22 ਮਈ ਤੋਂ 12 ਅਗਸਤ 2021 ਤਕ ਸੀ-ਸ਼੍ਰੇਣੀ ‘ਚ ਬਣਿਆ ਰਿਹਾ ਜਿੱਥੇ ਸਪੈਸ਼ਲ ਇਜਾਜ਼ਤ ‘ਤੇ ਆਵਾਜਾਈ ਦੀ ਇਜਾਜ਼ਤ ਦਿੱਤੀ ਗਈ ਸੀ।
ਫੋਰਮ ਨੇ ਇਸ ਸਬੰਧੀ ਫ਼ੈਸਲਾ ਕੀਤਾ ਹੈ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਵੈਕਸੀਨੇਟ ਸ਼ਰਧਾਲੂ (ਜਿਨ੍ਹਾਂ ਨੂੰ ਦੋਵੇਂ ਡੋਜ਼ ਲੱਗੀਆਂ ਹੋਣ) ਨੂੰ ਹੀ ਪਾਕਿਸਤਾਨ ‘ਚ ਐਂਟਰੀ ਦੀ ਇਜਾਜ਼ਤ ਦਿੱਤੀ ਜਾਵੇਗੀ। ਫੋਰਮ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਪਹਿਲਾਂ ਇਕ ਨੈਗੇਟਿਵ ਆਰਟੀ-ਪੀਸੀਆਰ ਟੈਸਟ (ਜਿਹੜੀ 75 ਘੰਟੇ ਤੋਂ ਜ਼ਿਆਦਾ ਪੁਰਾਣੀ ਨਾ ਹੋਵੇ) ਜ਼ਰੂਰੀ ਹੋਵੇਗੀ। ਕਿਹਾ ਗਿਆ ਹੈ ਕਿ ਰੈਪਿਡ ਐਂਟੀਜਨ ਟੈਸਟ (RAT) ਪਾਜ਼ੇਟਿਵ ਆਉਣ ਦੀ ਸੂਰਤ ‘ਚ ਕਿਸੇ ਨੂੰ ਵੀ ਪਾਕਿਸਤਾਨ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਫੋਰਮ ਨੇ ਇਹ ਵੀ ਮਾਰਕ ਕੀਤਾ ਹੈ ਕਿ ਲਾਗੂ ਗ਼ੈਰ-ਫਾਰਮਾਸਿਊਟੀਕਲ ਦਖ਼ਲ (NPI) ਅਨੁਸਾਰ ਵੱਧ ਤੋਂ ਵੱਧ 300 ਵਿਅਕਤੀਆਂ ਨੂੰ ਬਾਹਰੀ ਗਤੀਵਿਧੀਆਂ ‘ਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ। ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਕਾਰੀਡੋਰ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਸਾਰੇ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰੇ ਜਾ ਸਕਣ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor