Punjab

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ -ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਪਣੀਆਂ ਮਸ਼ਹੂਰੀਆਂ ਦੀ ਹੋਰ ਭਰਮਾਰ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਉੱਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਚੌਗਿਰਦਾ ਧਾਰਮਿਕ ਮਾਹੌਲ ਵਾਲਾ ਹੁੰਦਾ ਹੈ, ਜਿੱਥੇ ਸੰਗਤ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਸਰਵਣ ਕਰਨ ਲਈ ਆਉਂਦੀ ਹੈ। ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਹਨੇਰਾ। ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।

Related posts

”ਝੁੱਕ ਕੇ ਸਲਾਮ ਕਰਨ ‘ਚ ਕੀ ਹਰਜ ਹੈ ਫਿਰ ਇਨਾ ਨਾ ਝੁਕੋ ਕਿ ਦਸਤਾਰ ਡਿੱਗ ਜਾਵੇ”

admin

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

Bunty

ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਵਿਆਪਕ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Bunty