ਫ਼ਰੀਦਕੋਟ – ਫਰੀਦਕੋਟ ਦੀ ਅਦਾਲਤ ਨੇ ਬੇਅਦਬੀ ਦੇ ਮਾਮਲੇ ’ਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ 29 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਐੱਸਆਈਟੀ ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆ ਕੇ ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਐੱਸਆਈਟੀ ਨੇ ਇਸ ਸਬੰਧੀ ਅਦਾਲਤ ’ਚ ਇਕ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।ਜ਼ਿਕਰਯੋਗ ਹੈ ਕਿ ਸੰਨ 2015 ’ਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ ਜਿਸ ਦੀ ਜਾਂਚ ਐੱਸਆਈਟੀ ਵੱਲੋਂ ਕੀਤੀ ਜਾ ਰਹੀ ਹੈ।
next post