India

ਗੁਰੂ ਤੇਗ ਬਹਾਦਰ ਸਾਹਿਬ ਦਾ 350 ਸ਼ਹੀਦੀ ਦਿਹਾੜਾ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਸਾਲ ਆ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਵੱਡੀ ਪੱਧਰ ’ਤੇ ਮਨਾਹਿਆ ਜਾਵੇਗਾ ਅਤੇ ਇਸ ਸਬੰਧ ਵਿਚ ਸਾਰਾ ਸਾਲ ਪ੍ਰੋਗਰਾਮ ਚੱਲਣਗੇ ਤੇ ਇਹਨਾਂ ਦਾ ਵਿਆਪਕ ਪੱਧਰ ’ਤੇ ਪ੍ਰਚਾਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।
ਅੱਜ ਇਥੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਚੇਅਰਮੈਨ ਤੇ ਹੋਰ ਪ੍ਰਬੰਧਕਾਂ ਦੇ ਨਾਲ-ਨਾਲ ਦਿੱਲੀ ਕਮੇਟੀ ਮੈਂਬਰਾਂ ਨਾਲ ਇਸ ਪ੍ਰੋਗਰਾਮ ਦੀ ਰੂਪ ਰੇਖਾ ਵਿਚਾਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਫੈਸਲਾ ਲਿਆ ਗਿਆ ਹੈ ਕਿ ਜਿਸ ਜਿਸ ਥਾਂ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹਨ, ਉਹਨਾਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨਾਲ-ਨਾਲ ਗੁਰੂ ਸਾਹਿਬ ਨੇ ਜਿਸ ਧਰਮ ਤੇ ਕੰਮ ਵਾਸਤੇ ਸ਼ਹਾਦਤ ਦਿੱਤੀ, ਉਹਨਾਂ ਸਭ ਨੂੰ ਨਾਲ ਲੈ ਕੇ ਵਿਸ਼ਾਲ ਮੀਟਿੰਗ ਕੀਤੀ ਜਾਵੇ ਅਤੇ ਸਾਰਾ ਸਾਲ ਸੈਮੀਨਾਰ, ਪ੍ਰਦਰਸ਼ਨੀਆਂ ਤੇ ਹੋਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾਵੇ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਬਾਰੇ ਚਿੱਤਰ ਪ੍ਰਦਰਸ਼ਨੀਆਂ ਮੈਟਰੋ ਰੇਲ ਗੱਡੀਆਂ ਸਮੇਤ ਹੋਰ ਉਹਨਾਂ ਸਾਰੀਆਂ ਥਾਵਾਂ ’ਤੇ ਲਗਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ ਜਾ ਸਕੇ।
ਉਹਨਾਂ ਕਿਹਾ ਕਿ ਜਲਦੀ ਹੀ ਅਗਲੀ ਮੀਟਿੰਗ ਦੀ ਤਾਰੀਕ ਤੈਅ ਕੀਤੀ ਜਾਵੇਗੀ ਅਤੇ ਇਹ ਮੀਟਿੰਗ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸੱਦੀ ਜਾਵੇਗੀ।
ਉਹਨਾਂ ਕਿਹਾ ਕਿ ਸਮੁੱਚੀ ਸੰਗਤ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਇਹ 350 ਸਾਲਾ ਸ਼ਹੀਦੀ ਦਿਹਾੜਾ ਮਨਾਏਗੀ ਤੇ ਇਸ ਵਾਸਤੇ ਦਿੱਲੀ ਕਮੇਟੀ ਵੱਧ ਚੜ੍ਹ ਕੇ ਕੰਮ ਕਰੇਗੀ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin