Punjab

ਗੁਰੂ ਪਾਤਸ਼ਾਹ ਦੇ ਦਰਸਾਏ ਮਾਰਗ ‘ਤੇ ਚੱਲ ਕੇ ਕੁਦਰਤੀ ਚੀਜ਼ਾਂ ਤੇ ਵਾਤਾਵਰਣ ਦੀ ਸ਼ੁੱਧਤਾ ‘ਚ ਆਪਣਾ ਯੋਗਦਾਨ ਪਾਉਣ ਨੌਜਵਾਨ : ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਆਨੰਦਪੁਰ ਸਾਹਿਬ – ਅੱਜ ਪਾਣੀ ਅਤੇ ਰੁੱਖ ਸੰਭਾਲਣੇ ਸਮੇਂ ਦੀ ਜ਼ਰੂਰਤ ਹੈ, ਇਸ ਜ਼ਰੂਰਤ ਨੂੰ ਗੁਰੂ ਸਾਹਿਬਾਨ ਨੇ ਆਪਣੇ ਸਮੇਂ ‘ਤੇ ਪੂਰਾ ਕੀਤਾ। ਅੱਜ ਵੀ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪਾਣੀ ਅਤੇ ਰੁੱਖਾਂ ਦੀ ਸੰਭਾਲ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਕਿਸੇ ਕਿਸਮ ਦੀ ਰੁਕਾਵਟ ਪੈਦਾ ਨਾ ਹੋਵੇ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ।

ਅੱਜ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲਾਂ ਤੋਂ ਜੰਗਲ ਅਤੇ ਹਰਿਆਲੀ ਬਹੁਤ ਸੀ ਪਰ ਗੁਰੂ ਸਾਹਿਬਾਨ ਨੇ ਸਮੇਂ ਦੀ ਨਜ਼ਾਕਤ ਦੇਖਦਿਆਂ ਇੱਥੇ ਬਹੁਤ ਸਾਰੇ ਦਰੱਖਤ ਲਗਾਏ ਅਤੇ ਪਾਣੀ ਦੀ ਸੰਭਾਲ ਕੀਤੀ। ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਪਾਤਸ਼ਾਹ ਦੇ ਦੱਸੇ ਰਸਤੇ ‘ਤੇ ਤੁਰ ਕੇ ਇਨ੍ਹਾਂ ਕੁਦਰਤੀ ਚੀਜ਼ਾਂ ਦੀ ਸੰਭਾਲ ਕਰੀਏ ਤੇ ਵਾਤਾਵਰਣ ਦੀ ਸ਼ੁੱਧਤਾ ਵਿਚ ਆਪਣਾ ਯੋਗਦਾਨ ਪਾਈਏ।

ਇਕ ਸਵਾਲ ਦੇ ਜਵਾਬ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਅੱਜ ਮੁੱਖ ਲੋੜ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੀ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ। ਉਨ੍ਹਾਂ ਕਿਹਾ ਨੌਜਵਾਨਾਂ ਵਿੱਚ ਸਕਿੱਲ ਪੈਦਾ ਕਰਨੀ ਚਾਹੀਦੀ ਹੈ। ਤਾਂ ਜੋ ਉਹ ਵਧੀਆ ਪਾਲਣਾ ਪੋਸ਼ਣਾ ਕਰ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ,ਆਮ ਆਦਮੀ ਪਾਰਟੀ ਦੇ ਆਗੂ ਸੋਢੀ ਬਿਕਰਮ ਸਿੰਘ ,ਜਥੇਦਾਰ ਸੰਤੋਖ ਸਿੰਘ, ਦਲਵੀਰ ਸਿੰਘ ਰਿੰਕੂ, ਮਨਜਿੰਦਰ ਸਿੰਘ ਬਰਾਡ਼ ਆਦਿ ਹਾਜ਼ਰ ਸਨ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin