Punjab

ਗੈਂਗਸਟਰਾਂ ਦੀ ਗੁਪਤ ਸੂਨਾ ਦੇਣ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ ਦੀ ਸ਼ੁਰੂਆਤ !

ਗੌਰਵ ਯਾਦਵ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800 330 1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ।

ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800 330 1100 ਨੰਬਰ ਡਾਇਲ ਕਰਕੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਆਪਣੇ ਵੀਡੀਓ ਸੰਦੇਸ਼ ਵਿੱਚ ਭਰੋਸਾ ਦਿਵਾਇਆ ਕਿ ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਜਾਣਕਾਰੀ ਸਬੰਧੀ ਉੱਚ ਪੱਧਰੀ ਗੁਪਤਤਾ ਬਰਕਰਾਰ ਰੱਖੀ ਜਾਵੇਗੀ ਅਤੇ ਕਾਲ ਕਰਨ ਵਾਲਿਆਂ ਦੀ ਪਛਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਨੰਬਰ ਸੇਵ ਕਰ ਲੈਣ ਅਤੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕਰਕੇ ਸੁਰੱਖਿਅਤ ਸੂਬਾ ਸਿਰਜਣ ਦੇ ਮਿਸ਼ਨ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ।

ਡੀਜੀਪੀ ਨੇ ਕਿਹਾ, “ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਹਰੇਕ ਜਾਣਕਾਰੀ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਹੈਲਪਲਾਈਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ 112 ਹੈਲਪਲਾਈਨ ਦੇ ਸਥਾਪਿਤ ਬੁਨਿਆਦੀ ਢਾਂਚੇ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ, ਇਸ ਨੰਬਰ ‘ਤੇ ਆਉਣ ਵਾਲੀਆਂ ਕਾਲਾਂ ਏਜੀਟੀਐਫ ਦੇ ਵਿਸ਼ੇਸ਼ ਅਧਿਕਾਰੀਆਂ ਜੋ ਨਿੱਜੀ ਤੌਰ ‘ਤੇ ਮਾਮਲਿਆਂ ਨਾਲ ਨਜਿੱਠਣਗੇ ਅਤੇ ਲੋੜ ਪੈਣ ‘ਤੇ ਸਬੰਧਤ ਜ਼ਿਲ੍ਹਿਆਂ ਨਾਲ ਤਾਲਮੇਲ ਕਰਨਗੇ, ਵੱਲੋਂ ਸੁਤੰਤਰ ਤੌਰ ‘ਤੇ ਸੁਣੀਆਂ ਜਾਣਗੀਆਂ।

Related posts

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

Bunty

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

Bunty

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਟਨ ਫੁੱਲਾਂ ਨਾਲ ਸਜਾਵਟ

Bunty