ArticlesPunjab

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਹਲਕਾ ਅਜਨਾਲਾ ਦੇ ਪਿੰਡ ਬਿਕਰਾਊਰ ਵਿਖੇ ਸਰਕਾਰੀ ਡਿਗਰੀ ਕਾਲਜ/ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਣ ਵੇਲੇ ਸਮਾਗਮ ਦੌਰਾਨ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦਾ ਸਨਮਾਨ ਕਰਦੇ ਹੋਏ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ‘ਆਪ’ ਦੇ ਆਗੂ ਮਨੀਸ਼ ਸੀਸੋਦੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਆਗੂ।
ਤਸਵਿੰਦਰ ਸਿੰਘ, ਐਡੀਟਰ-ਇਨ-ਚੀਫ਼, ਇੰਡੋ ਟਾਈਮਜ਼।

ਪੰਜਾਬ ਸਰਕਾਰ ਦੇ ਵਲੋਂ ਸੂਬੇ ਦੇ ਅੰਦਰ ਵੱਧਦੇ ਜਾ ਰਹੇ ਗੈਂਗਸਟਰ ਕਲਚਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਇੱਕ ਐਂਟੀ ਗੈਂਗਸਟਰ ਫੋਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ‘ਤੇ ਗੈਂਗਸਟਰਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਇਤਲਾਹ ਦਿੱਤੀ ਜਾ ਸਕਦੀ ਹੈ। ਇਸ ਮੁਹਿੰਮ ਦੌਰਾਨ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਵੀ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਗੈਂਗਸਟਰਾਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਸਬੰਧੀ ਗੱਲ ਕਰਦਿਆਂ ਦੱਸਿਆ ਹੈ ਕਿ, “ਪੰਜਾਬ ਸਰਕਾਰ ਨੇ ਸੂਬੇ ਅਤੰਦਰ ਅਮਨ-ਅਮਾਨ ਨੂੰ ਬਣਾਈ ਰੱਖਣ ਅਤੇ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨ ਦੇ ਲਈ ਇੱਕ ਖਾਸ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੀ ਸ਼ੁਰੂਆਤ ਕੀਤੀ ਹੈ। ਗੈਂਗਸਟਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੀ ਸੂਚਨਾ ਦੇਣ ਦੇ ਲਈ ‘ਐਂਟੀ ਗੈਂਗਸਟਰ ਹੈਲਪਲਾਈਨ ਫ਼ੋਨ ਨੰਬਰ 93946 93946’ ਵੀ ਜਾਰੀ ਕੀਤਾ ਗਿਆ ਹੈ। ਜੇ ਕਿਸੇ ਵਿਅਕਤੀ ਦੁਆਰਾ ਦਿੱਤੀ ਗਈ ਜਾਣਕਾਰੀ ਨਾਲ ਕਿਸੇ ਗੈਂਗਸਟਰ ਦੀ ਗ੍ਰਿਫ਼ਤਾਰੀ ਹੁੰਦੀ ਹੈ, ਤਾਂ ਇਸ ਦੀ ਸੂਚਨਾ ਦੇਣ ਵਾਲੇ ਸਬੰਧਤ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾਵੇਗਾ। ਹੁਣ ਆਮ ਲੋਕ ਗੈਂਗਸਟਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾ ਕੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਦੇ ਲਈ ਆਪਣਾ ਯੋਗਦਾਨ ਪਾ ਸਕਦੇ ਹਨ। ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ ਸਰਪ੍ਰਸਤੀ ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ। ਗੈਂਗਸਟਰਵਾਦ ਨੂੰ ਖ਼ਤਮ ਕਰਨ ਤੱਕ ਇਹ ਜੰਗ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਵੀ ਦਿੱਤੇ ਜਾਣਗੇ। ਸੂਬੇ ਦੀ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਮਕਸਦ ਵਜੋਂ ਅਸੀਂ ਗੈਂਗਸਟਰਾਂ ਵਿਰੁੱਧ ਸਖ਼ਤ ਐਕਸ਼ਨ ਕਰ ਰਹੇ ਹਾਂ। ਗੈਂਗਸਟਰਵਾਦ ਦੇ ਖ਼ਾਤਮੇ ਲਈ ਸੂਬੇ ਭਰ ਵਿੱਚ ਸਖ਼ਤ ਐਕਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਤੰਗ-ਪਰੇਸ਼ਾਨ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਹੁਣ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਵੀ ਨਿਸ਼ਚਿਤ ਹੈ ਅਤੇ ਬਹੁਤ ਜਲਦ ਪੰਜਾਬ ਗੈਂਗਸਟਰਾਂ ਤੋਂ ਮੁਕਤ ਹੋ ਜਾਵੇਗਾ।”

ਸੂਬੇ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ, “ਪੰਜਾਬ ਵਿੱਚੋਂ ਸੰਗਠਿਤ ਜ਼ੁਰਮਾਂ ਨੂੰ ਜੜ੍ਹੋਂ ਪੁੱਟਣ ਲਈ ਲਗਭਗ 12,000 ਪੁਲਿਸ ਕਰਮਚਾਰੀਆਂ ਦੇ ਨਾਲ 2,000 ਤੋਂ ਵੱਧ ਪੁਲਿਸ ਟੀਮਾਂ ਪੂਰੇ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ 2,500 ਮੁਲਜ਼ਮਾਂ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਤਹਿਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹਨਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੈਂਗਸਟਰਾਂ ਦੇ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਗੁੰਮਨਾਮ ਤੌਰ ‘ਤੇ ਗੈਂਗਸਟਰਾਂ ਸਬੰਧੀ ਜਾਣਕਾਰੀਆਂ ਵੀ ਦੇ ਰਹੇ ਹਨ।”

Related posts

ਆਸਟ੍ਰੇਲੀਅਨ ਯੂਨੀਵਰਸਿਟੀਆਂ ਵਿੱਚ ਸਟਾਫ ਦੀ ਮਾਨਸਿਕ ਸੁਰੱਖਿਆ ਖਤਰੇ ਹੇਠ !

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin