Punjab

ਗੈਰ-ਕਾਨੂੰਨੀ ਚੱਲ ਰਿਹਾ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਸੀਲ

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।

ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਇਕ ਵੱਡਾ ਐਕਸ਼ਨ ਲੈਂਦਿਆਂ ਗੈਰ-ਕਾਨੂੰਨੀ ਚੱਲ ਰਿਹਾ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਮਸ਼ੇਰ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਸਿਵਲ, ਸਿਹਤ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਜਾਂਚ ਟੀਮ ਵਲੋਂ ਰੇਡ ਕੀਤੀ ਗਈ। ਇਸ ਦੌਰਾਨ 34 ਨੌਜਵਾਨਾਂ ਨੂੰ ਕੇਂਦਰ ਵਿਚੋਂ ਛੁਡਵਾ ਕੇ ਸਿਵਲ ਹਸਪਤਾਲ ਜਲੰਧਰ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ। ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਨਸ਼ਾ ਛੁਡਾਊ ਕੇਂਦਰ ਦੇ ਹੈਲਪਲਾਈਨ ਨੰਬਰ 0181-2911960 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਪੱਟੀ ਨੇੜਲੇ ਪਿੰਡ ਤੁੰਗ ਵਿੱਚ ਇੱਕੋ ਪਰਿਵਾਰ ਦੇ ਤਿੰਨ ਜਣਿਆ ਦੀ ਭੇਦਭਰੀ ਹਾਲਤ ਵਿੱਚ ਹੱਤਿਆ

Bunty

‘ਆਪ’ ਨੇ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਲਈ ਕਾਂਗਰਸ ਅਤੇ ਭਾਜਪਾ ‘ਤੇ ਬੋਲਿਆ ਹਮਲਾ,  ਕਿਹਾ- ਇਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ

Bunty

ਵਰਕਿੰਗ ਕਮੇਟੀ ਤੇ ਹਲਕਾ ਇੰਚਾਰਜਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਤੇ ਪਾਰਟੀ ਦਾ ਅੰਦਰੂਨੀ ਅਨੁਸ਼ਾਸਨ ਕਾਇਮ ਰੱਖਣ ਲਈ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਪ੍ਰਧਾਨ ਨੂੰ ਸੌਂਪੇ

Bunty