Pollywood

ਗੋਰੇ ਨੇ ਗਾਇਆ ਸਿੱਧੂ ਮੂਸੇ ਵਾਲਾ ਦਾ ਗੀਤ ਤੇ ਮਾਰੀ ਪੱਟ ’ਤੇ ਥਾਪੀ

ਚੰਡੀਗੜ੍ਹ – ਸੋਸ਼ਲ ਮੀਡੀਆ ’ਤੇ ਇਕ ਵੀਡੀਓ ਬੇਹੱਦ ਵਾਇਰਲ ਹੋ ਰਹੀ ਹੈ, ਜਿਸ ’ਚ ਕੈਨੇਡਾ ਦਾ ਇਕ ਗੋਰਾ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ ‘ਡੀਅਰ ਮਾਮਾ’ ਗਾ ਰਿਹਾ ਹੈ। ਇਹ ਵੀਡੀਓ ਕੈਨੇਡਾ ਡੇਅ ਮੌਕੇ ਹੋਏ ਲਾਈਵ ਸ਼ੋਅ ਦੀ ਹੈ।

ਸੋਸ਼ਲ ਮੀਡੀਆ ’ਤੇ ਇਹ ਵੀਡੀਓ ਬੇਹੱਦ ਪਸੰਦ ਕੀਤੀ ਜਾ ਰਹੀ ਹੈ। ਗੋਰਾ ਜਿਥੇ ਸਿੱਧੂ ਮੂਸੇ ਵਾਲਾ ਦਾ ਗੀਤ ਗਾ ਰਿਹਾ ਹੈ, ਉਸ ਦੇ ਨਾਲ ਹੀ ਸਿੱਧੂ ਮੂਸੇ ਵਾਲਾ ਵਾਂਗ ਪੱਟ ’ਤੇ ਥਾਪੀ ਵੀ ਮਾਰ ਰਿਹਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਨੇ ਆਪਣੀ ਮਾਂ ਲਈ ‘ਡੀਅਰ ਮਾਮਾ’ ਗੀਤ ਗਾਇਆ ਸੀ। ਇਸ ਗੀਤ ਨੂੰ ਯੂਟਿਊਬ ’ਤੇ ਹੁਣ ਤਕ 70 ਮਿਲੀਅਨ (7 ਕਰੋੜ) ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।ਉਥੇ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਸਿੱਧੂ ਦਾ ਹਾਲ ਹੀ ’ਚ ‘ਐੱਸ. ਵਾਈ. ਐੱਲ.’ ਗੀਤ ਵੀ ਰਿਲੀਜ਼ ਹੋਇਆ ਸੀ, ਜੋ ਭਾਰਤ ਸਰਕਾਰ ਵਲੋਂ ਦੇਸ਼ ’ਚ ਬੈਨ ਕਰਵਾ ਦਿੱਤਾ ਗਿਆ।

Related posts

ਜੋਬਨ ਰੁੱਤੇ ਤੁਰ ਗਿਆ : ਗਾਇਕ ਰਾਜਵੀਰ ਸਿੰਘ ਜਵੰਦਾ !

admin

ਪੰਜਾਬ ਵਿੱਚ ਕੈਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ : ਕਰਨ ਔਜਲਾ

admin

ਦਿਲਜੀਤ ਦੋਸਾਂਝ ਵਲੋਂ ਰਾਜਵੀਰ ਜਵੰਦਾ ਦੇ ਜਲਦੀ ਠੀਕ ਹੋਣ ਦੀ ਦੁਆ !

admin