Punjab

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸੰਗਰੂਰ – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸੰਗਰੂਰ ਇਕਾਈ ਵਲੋਂ ਅੰਦੋਲਨਕਾਰੀ ਅਧਿਆਪਕਾਂ ਦੇ ਹੱਕ ਵਿੱਚ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਸੰਗਰੂਰ ਸ੍ਰੀਮਤੀ ਤਰਵਿੰਦਰ ਕੌਰ ਰਾਹੀਂ  ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਫ਼ਕੀਰ ਸਿੰਘ ਟਿੱਬਾ ਅਤੇ ਦੇਵੀ ਦਿਆਲ ਨੇ ਕਿਹਾ ਕਿ ਅੰਦੋਲਨਕਾਰੀ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਤੇ ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ, 2364 ਤੇ 5994 ਦੀ ਭਰਤੀ ਨੂੰ ਤਰੁੰਤ ਸਕੂਲਾਂ ਵਿੱਚ ਭੇਜਿਆ ਜਾਵੇ, ਐਨ ਐਸ ਕਿਊ ਐਫ਼ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਕੇ ਤਨਖ਼ਾਹ ਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ, 6635 ਤੇ ਹੋਰ ਹੋਰ ਵੱਖ ਵੱਖ ਕੈਟਾਗਰੀਆਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾਵੇ ਤੇ ਅਧਿਆਪਕਾਂ ਦੀਆਂ ਰਹਿੰਦੀਆਂ ਬਦਲੀਆਂ ਦਾ ਅਗਲਾ ਗੇੜ ਸ਼ੁਰੂ ਕੀਤਾ ਜਾਵੇ ਤੇ ਪਹਿਲੇ ਰਾਉਂਡ ਦੀਆਂ ਕੀਤੀਆਂ ਗਈਆਂ ਬਦਲੀਆਂ ਨੂੰ ਲਾਗੂ ਕੀਤਾ ਜਾਵੇ ਤੇ ਬਦਲੀਆਂ ਵਿੱਚ ਪਾਰਦਰਸ਼ਤਾ ਰੱਖੀ ਜਾਵੇ, ਡਾਟਾ ਮਿੱਸਮੇਚ ਅਧਿਆਪਕਾਂ ਨੂੰ ਬਦਲੀ ਲਈ ਵਿਚਾਰਿਆ ਜਾਵੇ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਪ੍ਰਾਇਮਰੀ ਤੋਂ ਮਾਸਟਰ ਕੇਡਰ ਸਮੇਤ ਹਰ ਕੇਡਰ ਦੀਆਂ ਪ੍ਰਮੋਸ਼ਨਾਂ ਕੀਤੀਆ ਜਾਣ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ।
ਇਸ ਮੌਕੇ ਹਰੀਸ਼ ਕੁਮਾਰ, ਸਰਬਜੀਤ ਸਿੰਘ ਪੁੰਨਾਵਾਲ, ਬਾਰਾ ਸਿੰਘ, ਪ੍ਰਿੰਸ ਸਿੰਗਲਾ, ਨਰੇਸ਼ ਕੁਮਾਰ, ਬੱਗਾ ਸਿੰਘ, ਅਮਰਪਾਲ ਸਿੰਘ, ਗੁਰਦੀਪ ਸਿੰਘ, ਸੁਰੇਸ਼ ਕੁਮਾਰ, ਨਿਰਮਲ ਸਿੰਘ, ਐਨ ਐਸ ਕਿਊ ਐਫ਼ ਯੂਨੀਅਨ ਵੱਲੋਂ ਅਜੈ ਪਾਲ ਸਿੰਘ, ਬਲਜਿੰਦਰ ਸਿੰਘ, ਕੰਪਿਊਟਰ ਅਧਿਆਪਕ ਜੱਥੇਬੰਦੀ ਵੱਲੋ ਵਰਿੰਦਰ ਹਾਂਸ, ਸੁਮਿਤ ਕੁਮਾਰ, 5994 ਅਧਿਆਪਕ ਯੂਨੀਅਨ ਵੱਲੋਂ ਅੰਮ੍ਰਿਤਪਾਲ ਸਿੰਘ, ਜਸਪ੍ਰੀਤ ਸਿੰਘ, ਬਲਜਿੰਦਰ ਕੌਰ, ਅਮਨਦੀਪ ਸਿੰਘ ਮੌਜੂਦ ਸਨ।

Related posts

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ

admin

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

admin

2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ 

admin