Punjab

ਗੌਰਵ ਯਾਦਵ ਬਣੇ ਪੰਜਾਬ ਦੇ ਨਵੇਂ ਕਾਰਜਕਾਰੀ ਡੀ.ਜੀ.ਪੀ.

ਚੰਡੀਗੜ੍ਹ – ਆਈ.ਪੀ.ਐੱਸ. ਗੌਰਵ ਯਾਦਵ ਪੰਜਾਬ ਦੇ ਨਵੇਂ ਕਾਰਜਕਾਰੀ ਡੀ.ਜੀ.ਪੀ. ਹੋਣਗੇ।ਮੌਜੂਦਾ ਡੀ.ਜੀ.ਪੀ. ਵੀ ਕੇ. ਭਾਵਰਾ ਅੱਜ ਤੋਂ ਛੁੱਟੀ ’ਤੇ ਚਲੇ ਗਏ ਹਨ, ਜਿਸ ਦੇ ਚੱਲਦੇ ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਡੀ.ਜੀ.ਪੀ. ਭਾਵਰਾ ਅੱਜ ਤੋਂ 2 ਮਹੀਨੇ ਦੀ ਛੁੱਟੀ ’ਤੇ ਚਲੇ ਗਏ ਹਨ।ਇਸ ਤੋਂ ਇਲਾਵਾ ਉਹ ਕੇਂਦਰ ਵਿਚ ਡੈਪੂਟੇਸ਼ਨ ’ਤੇ ਜਾਣ ਦਾ ਲੈਟਰ ਵੀ ਲਿਖ ਚੁੱਕੇ ਹਨ। ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਹੁਣ ਪਰਮਾਨੈਂਟ ਡੀ.ਜੀ.ਪੀ. ਲਈ ਸੂਬਾ ਸਰਕਾਰ ਯੂ.ਪੀ.ਐੱਸ.ਸੀ. ਨੂੰ ਪੈਨਲ ਭੇਜੇਗੀ। ਜਿਸ ਤੋਂ ਬਾਅਦ ਪੱਕੇ ਡੀ.ਜੀ.ਪੀ. ਦੀ ਨਿਯੁਕਤੀ ਕੀਤੀ ਜਾਵੇਗੀ। ਹਾਲਾਂਕਿ 6 ਮਹੀਨੇ ਤੱਕ ਯਾਦਵ ਕਾਰਜਕਾਰੀ ਡੀ.ਜੀ.ਪੀ. ਦੇ ਤੌਰ ’ਤੇ ਕੰਮ ਕਰ ਸਕਦੇ ਹਨ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ 1992 ਬੈਚ ਦੇ ਆਈ.ਪੀ.ਐੱਸ. ਅਫਸਰ ਗੌਰਵ ਯਾਦਵ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪਿ੍ਰੰਸੀਪਲ ਸਕੱਤਰ ਲਗਾਇਆ ਗਿਆ ਸੀ। ਇਸ ਦਰਮਿਆਨ ਚਰਚਾ ਸੀ ਕਿ ਗੌਰਵ ਯਾਦਵ ਨੂੰ ਹੀ ਕਾਰਜਕਾਰੀ ਡੀ.ਜੀ.ਪੀ. ਲਗਾਇਆ ਜਾ ਸਕਦਾ ਹੈ, ਜਿਸ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ।

Related posts

ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ ਐਸ.ਵਾਈ.ਐਲ. ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: ਮੁੱਖ ਮੰਤਰੀ

Bunty

ਪੰਜਾਬ ਦੇ ਮੁੱਖ-ਮੰਤਰੀ ਵਲੋਂ ਪੁਲਿਸ ਨੂੰ ਡਰੱਗ ਮਾਫ਼ੀਆ ਖਿਲਾਫ ਵੱਡੀ ਕਾਰਵਾਈ ਕਰਨ ਦੇ ਹੁਕਮ

Bunty

ਲੋਕਾਂ ਨੂੰ ਹਿੰਮਤ ਦੇਣ ਲਈ ਪਹਿਲਾਂ ਆਪਣੇ ਅੰਦਰ ਹਿੰਮਤ ਲਿਆਉਣੀ ਪੈਂਦੀ ਹੈ – ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

admin