News Breaking News Latest News Punjab

ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਵਾਗਤ

ਚੰਡੀਗੜ੍ਹ – ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਅੱਜ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਵਾਗਤ ਕੀਤਾ ਗਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਅਧੂਰੀਆਂ ਹੋਰ ਵੀ ਕਈ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਦਿਸ਼ਾਂ ਵਿੱਚ ਵੀ ਕਦਮ ਪੁੱਟਣੇ ਚਾਹੀਦੇ ਹਨ ਅਤੇ ਸੂਬੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦੀ ਮੰਗ ਪੂਰੀ ਕੀਤੀ ਹੈ ਉਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਹੈ ਕਿ ਉਹ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਦੇਸ ਦਾ ਅੰਨਦਾਤਾ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ‘ਤੇ ਬੈਠਾ ਹੈ। ਕੇਂਦਰ ਸਰਕਾਰ ਨੂੰ ਵੀ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

Related posts

ਗਮਾਡਾ ਵਲੋਂ ਲੈਂਡ-ਪੂਲਿੰਗ ਦੇ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 30 ਸਤੰਬਰ !

admin

ਸ਼੍ਰੋਮਣੀ ਕਮੇਟੀ ਵਲੋਂ ਏਆਈ ਟੂਲਸ ਰਾਹੀਂ ਗੁਰਬਾਣੀ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ !

admin

ਪੁਲਿਸ ਦੀ ਮੁਅੱਤਲ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਭਗੌੜੀ ਕਰਾਰ !

admin