India

ਘਰੇਲੂ ਉਡਾਣਾਂ ‘ਚ ਸਿੱਖਾਂ ਦੇ ਕਿਰਪਾਨ ਨਾਲ ਰੱਖਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦਾ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ  ਨੇ ਸ਼ੁੱਕਰਵਾਰ ਨੂੰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਟੀ  ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ ਘਰੇਲੂ ਉਡਾਣਾਂ ‘ਚ ਸਿੱਖ ਯਾਤਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਖਿਲਾਫ਼ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਜਿਸ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਹਾਜ਼ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਫੈਸਲਾ ਸੁਣਾਇਆ। ਇਸ ਤੋਂ ਬਾਅਦ ਪਟੀਸ਼ਨਰ ਨੂੰ ਆਪਣੀ ਪਟੀਸ਼ਨ ਵਾਪਸ ਲੈਣੀ ਪਈ ਜੋ ਐਡਵੋਕੇਟ ਅੰਕੁਰ ਯਾਦਵ ਨੇ ਦਾਇਰ ਕੀਤੀ ਸੀ। ਪਟੀਸ਼ਨ ‘ਚ ਧਰਮ ਦੇ ਆਧਾਰ ‘ਤੇ ਕਿਸੇ ਵੀ ਚੀਜ਼ ਨੂੰ ਹਵਾਈ ਅੱਡੇ ‘ਤੇ ਲਿਜਾਣ ਤੋਂ ਰੋਕਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਹਿੰਦੂ ਸੈਨਾ ਨੇ 4 ਮਾਰਚ 2022 ਨੂੰ ਹਵਾਬਾਜ਼ੀ ਸੁਰੱਖਿਆ ਵੱਲੋਂ ਦਿੱਤੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin