Punjab

ਚਰਚਾ ਵਿੱਚ ਹੈ ਕੈਪਟਨ ਅਮਰਿੰਦਰ ਸਿੰਘ ਦਾ ਅਚਾਨਕ ਦਿੱਲੀ ਦੌਰਾ !

ਫੋਟੋ: ਏ ਐਨ ਆਈ

ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ। ਦਿੱਲੀ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਅਤੇ ਪੰਜਾਬ ਦੀ ਸਰਹੱਦੀ ਸਥਿਤੀ ਬਾਰੇ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸੰਭਵ ਹੈ। ਸੂਤਰਾਂ ਅਨੁਸਾਰ ਅਮਰਿੰਦਰ ਸਿੰਘ ਇੱਥੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਸਿੱਧਾ ਦਿੱਲੀ ਸਾਂਸਦ ਪਤਨੀ ਪਰਨੀਤ ਕੌਰ ਦੀ ਰਿਹਾਇਸ਼ ‘ਤੇ ਪਹੁੰਚੇ। ਫਿਲਹਾਲ ਉਹ ਇੱਥੇ ਰੁਕੇ ਹੋਏ ਹਨ। ਅਮਰਿੰਦਰ ਸਿੰਘ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੇ ਹਨ ਕੈਪਟਨ ਦੇ ਦਿੱਲੀ ਪੁੱਜਣ ‘ਤੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਸੀ। ਜਿਸ ਵਿੱਚ ਉਸਨੇ ਪੰਜਾਬ ਦੀ ਸਰਹੱਦ ਤੇ ਸੁਰੱਖਿਆ ਅਤੇ ਸਰਹੱਦ ਪਾਰ ਤੋਂ ਵਧਦੇ ਅੱਤਵਾਦੀ ਖਤਰੇ ਵੱਲ ਧਿਆਨ ਦੇਣ ਦੀ ਗੱਲ ਕੀਤੀ ਸੀ। ਇਸਦੇ ਨਾਲ ਹੀ ਉਸਨੇ ਆਪਣੇ ਪੱਤਰ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲ ਕਰਨ ਦੀ ਅਪੀਲ ਵੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਕੁਝ ਦਿਨ ਪਹਿਲਾਂ ਦਿੱਲੀ ਗਏ ਸਨ ਇਸ ਦੌਰਾਨ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਵੀ ਮੁਲਾਕਾਤ ਕੀਤੀ ਸੀ ਇਸ ਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਅਮਰਿੰਦਰ ਸਿੰਘ ਕੋਈ ਨਵੀਂ ਪਾਰਟੀ ਵੀ ਬਣਾ ਸਕਦੇ ਹਨ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਦਰਮਿਆਨ ਸੰਭਾਵਤ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀ ਵੀ ਕਾਫੀ ਚਰਚਾ ਹੈ ਕਿ ਅਮਰਿੰਦਰ ਸਿੰਘ ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਬਾਹਰੋਂ ਸਮਰਥਨ ਵੀ ਦੇ ਸਕਦੇ ਹਨ।

Related posts

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ

admin

ਵੈਟਰਨਰੀ ਦੇ ਵਿਦਿਆਰਥੀਆਂ ਨੇ 17ਵੀਂ ਐਥਲੈਟਿਕ ਮੀਟ ’ਚ 23 ਤਗਮਿਆਂ ’ਤੇ ਕੀਤਾ ਕਬਜ਼ਾ

admin

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

Bunty