International

ਚੀਨ ‘ਚ ਫਿਰ ਵਧਿਆ Omicron ਦਾ ਕਹਿਰ, ਪੂਰਬ ਉੱਤਰ ਸੂਬੇ ਤੋਂ ਬਾਹਰ ਜਾਣ ‘ਤੇ ਲੱਗੀ ਪਾਬੰਦੀ

ਤਾਈਪੇ – ਚੀਨ ‘ਚ ਓਮੀਕਰੋਨ ਦਾ ਇਨਫੈਕਸ਼ਨ ਫਿਰ ਤੋਂ ਵਧ ਗਿਆ ਹੈ ਅਤੇ ਸਾਵਧਾਨੀ ਦੇ ਤੌਰ ‘ਤੇ ਇਸ ਨੇ ਉੱਤਰ-ਪੂਰਬੀ ਸੂਬੇ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੂਜੇ ਪਾਸੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਵੀ ਕੋਰੋਨਾ ਪਾਜ਼ੇਟਿਵ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿਚ ਨਵੇਂ ਕੋਰੋਨਾ ਇਨਫੈਕਸ਼ਨ ਓਮੀਕਰੋਨ ਦੇ 1337 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿਚੋਂ 895 ਮਾਮਲੇ ਇਕੱਲੇ ਜਿਲਿਨ ਦੇ ਉਦਯੋਗਿਕ ਸੂਬੇ ਵਿਚ ਸਾਹਮਣੇ ਆਏ ਹਨ। ਸਰਕਾਰ ਨੇ ਨੋਟਿਸ ਜਾਰੀ ਕਰਕੇ ਇਸ ਸੂਬੇ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਥੋਂ ਬਾਹਰ ਜਾਣ ਲਈ ਪੁਲਿਸ ਦੀ ਇਜਾਜ਼ਤ ਲੈਣੀ ਪਵੇਗੀ। ਜਾਂਚ ਕੇਂਦਰ ‘ਤੇ ਨਿਗਰਾਨੀ ਰੱਖਣ ਅਤੇ ਦਵਾਈ ਦਾ ਛਿੜਕਾਅ ਕਰਨ ਲਈ ਡਰੋਨ ਦੀ ਮਦਦ ਲਈ ਜਾ ਰਹੀ ਹੈ।

ਦੂਜੇ ਪਾਸੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਵਾਸ਼ਿੰਗਟਨ ਵਿਚ ਕੋਰੋਨਾ ਨਾਲ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। 60 ਸਾਲਾ ਓਬਾਮਾ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਗਲੇ ‘ਚ ਮਾਮੂਲੀ ਦਰਦ ਹੈ। ਉਨ੍ਹਾਂ ਨੇ ਅਮਰੀਕਾ ਦੇ ਲੋਕਾਂ ਨੂੰ ਇਸ ਇਨਫੈਕਸ਼ਨ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

admin

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

admin

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ

admin